ਕਾਂਗਰਸ ‘ਚ ਕਾਟੋ-ਕਲੇਸ਼ ਜਾਰੀ, ਹਾਈਕਮਾਂਡ ਸੁਨੀਲ ਜਾਖੜ 'ਤੇ ਕਰ ਸਕਦਾ ਹੈ ਕਰਵਾਈ !
ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਕਾਟੋ-ਕਲੇਸ਼ ਜਾਰੀ ਹੈ। ਕਾਂਗਰਸ ਵਿੱਚ ਕਲੇਸ਼ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਵਿਵਾਦ ਖੜ੍ਹਾ ਰਹਿੰਦਾ ਹੈ। ਜਾਖੜ ਦੇ ਵਿਵਾਦਿਤ ਬਿਆਨ 'ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਸੀ। ਜਾਖੜ ਤੋਂ 7 ਦਿਨਾਂ 'ਚ ਸਪੱਸ਼ਟੀਕਰਨ ਮੰਗਿਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਨੋਟਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਸੁਨੀਲ ਜਾਖੜ ਨੇ ਸਾਬਕਾ ਸੀਐਮ ਚਰਨਜੀਤ ਚੰਨੀ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਫਿਰਕੂ ਬਿਆਨਬਾਜ਼ੀ ਕਰਨ ਦੀਆਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਜਾਖੜ ਨੂੰ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਕਰਨ ਤੋਂ ਬਾਅਦ ਨੋਟਿਸ ਭੇਜਿਆ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦੀ ਜਾਤ ਬਾਰੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਨੋਟਿਸ ਦੀ ਮਿਆਦ ਅੱਜ ਖਤਮ ਹੋ ਜਾਵੇਗੀ। ਕਾਂਗਰਸ ਪਾਰਟੀ ਦਾ ਅੰਦਰੂਨੀ ਕਾਟੋ ਕਲ਼ੇਸ਼ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਇਹ ਵੀ ਪੜ੍ਹੋ:ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਵਿਰਾਸਤ ਦਿਵਸ, ਜਾਣੋ ਪੂਰਾ ਇਤਿਹਾਸ -PTC News