ਬੱਸਾਂ 'ਤੇ ਭਿੰਡਰਾਂਵਾਲਾ ਤੇ ਹਵਾਰਾ ਦੀਆਂ ਤਸਵੀਰਾਂ ਲਗਾਉਣ ਨੂੰ ਲੈ ਕੇ ਦਲ ਖ਼ਾਲਸਾ ਤੇ ਪੁਲਿਸ ਆਹਮੋ-ਸਾਹਮਣੇ
ਜਲੰਧਰ : ਅੱਜ ਜਲੰਧਰ ਬੱਸ ਅੱਡੇ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਰਕਾਰੀ ਬੱਸਾਂ ਤੇ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਲਗਾਉਣ ਨੂੰ ਲੈ ਕੇ ਦਲ ਖ਼ਾਲਸਾ ਅਤੇ ਪੰਜਾਬ ਪੁਲਿਸ ਆਹਮੋ-ਸਾਹਮਣੇ ਹੋ ਗਈ। ਦਲ ਖ਼ਾਲਸਾ ਦੇ ਕਾਰਕੁੰਨ ਹੱਥਾਂ ਵਿੱਚ ਪੋਸਟਰ ਲੈ ਕੇ ਪਹੁੰਚੇ ਬੱਸ ਸਟੈਂਡ ਪੁੱਜ ਗਏ।
ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਬੱਸਾਂ ਉਤੇ ਜਰਨੈਲ ਸਿੰਘ ਭਿੰਡਰਵਾਂਵਾਲਾ ਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਇਸ ਮੌਕੇ ਭਾਰੀ ਪੁਲਿਸ ਬਲ ਨੇ ਦਲ ਖ਼ਾਲਸਾ ਦੇ ਕਾਰਕੁੰਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਅਤੇ ਖ਼ਾਲਸਾ ਦਲ ਦੇ ਕਾਰਕੁੰਨਾਂ ਵਿੱਚ ਖਿੱਚ-ਧੂਹ ਵੀ ਹੋਈ।
ਦਲ ਖ਼ਾਲਸਾ ਦੇ ਕਾਰਕੁੰਨਾਂ ਨੇ ਜਰਨੈਲ ਸਿੰਘ ਭਿੰਡਰਾਂਵਾਲਾ ਜ਼ਿੰਦਾਬਾਦ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਸਬੰਧੀ ਪੰਜਾਬ ਰੋਡਵੇਜ ਦੇ ਜੀਐਮ ਨੇ ਕਿਹਾ ਕਿ ਅਸੀਂ ਇਸ ਮਸਲੇ ਨੂੰ ਹਾਈ ਅਥਾਰਿਟੀ ਕੋਲ ਉਠਾਂਵਾਗੇ।
ਇਹ ਵੀ ਪੜ੍ਹੋ : ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ 'ਚ ਮਿਲੇਗੀ ਜ਼ਮੀਨ