Thu, Dec 12, 2024
Whatsapp

ਕਿਸਾਨਾਂ 'ਤੇ ਮਹਿੰਗਾਈ ਦੀ ਮਾਰ, ਡੀਏਪੀ ਪ੍ਰਤੀ ਗੱਟਾ 150 ਰੁਪਏ ਹੋਈ ਮਹਿੰਗੀ

Reported by:  PTC News Desk  Edited by:  Ravinder Singh -- April 25th 2022 08:16 AM -- Updated: April 25th 2022 12:09 PM
ਕਿਸਾਨਾਂ 'ਤੇ ਮਹਿੰਗਾਈ ਦੀ ਮਾਰ, ਡੀਏਪੀ ਪ੍ਰਤੀ ਗੱਟਾ 150 ਰੁਪਏ ਹੋਈ ਮਹਿੰਗੀ

ਕਿਸਾਨਾਂ 'ਤੇ ਮਹਿੰਗਾਈ ਦੀ ਮਾਰ, ਡੀਏਪੀ ਪ੍ਰਤੀ ਗੱਟਾ 150 ਰੁਪਏ ਹੋਈ ਮਹਿੰਗੀ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਚੁੱਪ-ਚਪੀਤੇ ਇਕ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਅਪਰੈਲ ਮਹੀਨੇ ਦੇ ਚੌਥੇ ਹਫ਼ਤੇ ਵੀ ਖਾਦ ਦੇ ਰੇਟ ’ਚ ਨਵੇਂ ਵਾਧੇ ਬਾਰੇ ਕੋਈ ਪੱਤੇ ਨਹੀਂ ਖੋਲ੍ਹੇ ਹਨ। ਉਂਜ, ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਹੀ ਪਹਿਲੀ ਅਪਰੈਲ ਨੂੰ ਚੁੱਪ ਚੁਪੀਤੇ ਡੀਏਪੀ ਦੇ ਭਾਅ ’ਚ 150 ਰੁਪਏ ਪ੍ਰਤੀ ਗੱਟਾ ਵਾਧਾ ਕਰ ਵੀ ਦਿੱਤਾ ਹੈ। ਇਸ ਨਾਲ ਕਿਸਾਨਾਂ ਦੀ ਖੇਤੀ ਲਾਗਤ ਵਿਚ ਕਾਫੀ ਫਰਕ ਪਵੇਗਾ। ਜਿਥੇ ਪਹਿਲਾਂ ਹੀ ਖੇਤੀ ਘਾਟੇ ਵਾਲਾ ਸੌਦਾ ਬਣ ਚੁੱਕਿਆ ਹੈ ਇਸ ਨਾਲ ਕਿਸਾਨਾਂ ਨੂੰ ਇਕ ਹੋਰ ਝਟਕਾ ਲੱਗਿਆ ਹੈ। ਪੰਜਾਬ ਵਿੱਚ ਸਲਾਨਾ 8 ਸੌ ਮੀਟ੍ਰਿਕ ਟਨ ਦੇ ਲਗਭਗ ਡੀਏਪੀ ਵਰਤੀ ਜਾਂਦੀ ਹੈ। ਹਾੜੀ ਦੀ ਫਸਲ ਲਈ 5.25 ਲੱਖ ਮੀਟ੍ਰਿਕ ਟਨ ਤੋਂ ਵੱਧ ਡੀਏਪੀ ਦੀ ਵਰਤੋਂ ਹੁੰਦੀ ਹੈ। ਸਾਉਣੀ ਲਈ ਕਰੀਬ 2.25 ਲੱਖ ਮੀਟ੍ਰਿਕ ਟਨ ਦੀ ਵਰਤੋਂ ਹੁੰਦੀ ਹੈ। ਅਗਲੇ ਫ਼ਸਲੀ ਸੀਜ਼ਨ ਵਿਚ ਫ਼ਿਲਹਾਲ ਕਿਸਾਨਾਂ ਨੂੰ ਪ੍ਰਤੀ ਗੱਟਾ 150 ਰੁਪਏ ਵੱਧ ਦੇਣੇ ਪੈਣਗੇ ਪਰ ਪੰਜਾਬ ਦੇ ਕਿਸਾਨਾਂ ਨੂੰ ਡਰ ਹੈ ਕਿ ਕੇਂਦਰ ਸਰਕਾਰ ਖਾਦ ਦੇ ਭਾਅ ਵਿੱਚ ਹੋਰ ਵੱਡਾ ਵਾਧਾ ਕਰੇਗੀ। ਕਿਸਾਨਾਂ 'ਤੇ ਮਹਿੰਗਾਈ ਦੀ ਮਾਰ, ਡੀਏਪੀ ਪ੍ਰਤੀ ਗੱਟਾ 150 ਰੁਪਏ ਹੋਈ ਮਹਿੰਗੀਪਹਿਲੀ ਅਪਰੈਲ ਨੂੰ ਕੀਤੇ ਵਾਧੇ ਪਿੱਛੋਂ ਪੰਜਾਬ ਵਿਚ ਡੀਏਪੀ ਖਾਦ ਦੀ ਕੀਮਤ 1200 ਰੁਪਏ ਤੋਂ ਵੱਧ ਕੇ 1350 ਰੁਪਏ ਪ੍ਰਤੀ ਗੱਟਾ ਹੋ ਗਈ ਹੈ। ਪਿਛਲੇ ਸਾਲ ਵੀ ਕੇਂਦਰ ਨੇ ਇੱਕ ਵਾਰ ਪ੍ਰਤੀ ਬੋਰੀ ਕੀਮਤ 1200 ਤੋਂ ਵਧਾ ਕੇ 1900 ਰੁਪਏ ਕਰ ਦਿੱਤੀ ਸੀ। ਉਸ ਸਮੇਂ ਰੌਲਾ ਪੈਣ ਕਰਕੇ ਕੇਂਦਰ ਨੇ ਸਬਸਿਡੀ ਵਿਚ ਵਾਧਾ ਕਰ ਦਿੱਤਾ ਸੀ ਜਿਸ ਪਿੱਛੋਂ ਖਾਦ ਮੁੜ ਪੁਰਾਣੇ ਭਾਅ ’ਤੇ ਕਿਸਾਨਾਂ ਨੂੰ ਮਿਲਣ ਲੱਗੀ ਸੀ। ਪੰਜਾਬ ਵਿਚ ਡੀਏਪੀ ਖਾਦ ਦੀ ਸਾਲਾਨਾ 7.50 ਲੱਖ ਮੀਟਰਿਕ ਟਨ ਦੀ ਖਪਤ ਹੁੰਦੀ ਹੈ ਜਿਸ ’ਚੋਂ 5.25 ਲੱਖ ਮੀਟਰਿਕ ਟਨ ਹਾੜ੍ਹੀ ਦੀ ਫ਼ਸਲ ’ਤੇ ਅਤੇ 2.25 ਲੱਖ ਮੀਟਰਿਕ ਟਨ ਡੀਏਪੀ ਦੀ ਖਪਤ ਸਾਉਣੀ ਦੀ ਫਸਲ ’ਤੇ ਹੁੰਦੀ ਹੈ। ਕਿਸਾਨਾਂ 'ਤੇ ਮਹਿੰਗਾਈ ਦੀ ਮਾਰ, ਡੀਏਪੀ ਪ੍ਰਤੀ ਗੱਟਾ 150 ਰੁਪਏ ਹੋਈ ਮਹਿੰਗੀਪੰਜਾਬ ਕੋਲ ਇਸ ਵੇਲੇ ਸਿਰਫ਼ 50 ਹਜ਼ਾਰ ਮੀਟਰਿਕ ਟਨ ਡੀਏਪੀ ਮੁਹੱਈਆ ਹੈ। ਪ੍ਰਾਈਵੇਟ ਕੰਪਨੀਆਂ ਕੌਮਾਂਤਰੀ ਮਾਰਕੀਟ ਵਿਚ ਖਾਦ ਦੇ ਰੇਟ ਤੇਜ਼ ਹੋਣ ਕਰਕੇ ਪੱਲਿਓਂ ਘਾਟਾ ਝੱਲ ਕੇ ਖਾਦ ਦੀ ਸਪਲਾਈ ਦੇਣ ਲਈ ਤਿਆਰ ਨਹੀਂ ਹਨ। ਰੂਸ-ਯੂਕਰੇਨ ਜੰਗ ਕਰਕੇ ਵੀ ਖਾਦ ਦੇ ਭਾਅ ਅਸਮਾਨੀਂ ਚੜ੍ਹੇ ਹਨ। ਹਾੜ੍ਹੀ ਦੇ ਸੀਜ਼ਨ ਵਿੱਚ ਕੌਮਾਂਤਰੀ ਬਾਜ਼ਾਰ ਵਿੱਚ ਡੀਏਪੀ ਦਾ ਭਾਅ 670 ਡਾਲਰ ਪ੍ਰਤੀ ਮੀਟਰਿਕ ਟਨ ਸੀ ਜੋ ਕਿ ਹੁਣ 940 ਡਾਲਰ ਪ੍ਰਤੀ ਮੀਟਰਿਕ ਟਨ ਤੋਂ ਉੱਪਰ ਹੋ ਗਿਆ ਹੈ। ਕਿਸਾਨਾਂ ਨੂੰ ਜਿੱਥੇ ਕੀਮਤਾਂ ਵਿੱਚ ਹੋਰ ਵਾਧੇ ਦਾ ਡਰ ਬਣਿਆ ਹੋਇਆ ਹੈ, ਉੱਥੇ ਖਾਦ ਦਾ ਸੰਕਟ ਬਣਨ ਦਾ ਵੀ ਡਰ ਹੈ। ਪੰਜਾਬ ਵਿਚ ਐਤਕੀਂ 31 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਲਵਾਈ ਤੇ ਚਾਰ ਲੱਖ ਹੈਕਟੇਅਰ ਰਕਬੇ ਵਿਚ ਨਰਮੇ ਦੀ ਬਿਜਾਂਦ ਹੋਣ ਦਾ ਅਨੁਮਾਨ ਹੈ। ਕਾਰੋਬਾਰੀ ਮਾਹਿਰ ਆਖਦੇ ਹਨ ਕਿ ਕੇਂਦਰ ਸਰਕਾਰ ਦੀ ਨਵੀਂ ਪਾਲਿਸੀ ਰੰਗ ਦਿਖਾਏਗੀ। ਕੇਂਦਰ ਨੇ ਸਬਸਿਡੀ ਨਾ ਵਧਾਈ ਤਾਂ ਡੀਏਪੀ ਖਾਦ ਦੀਆਂ ਕੀਮਤਾਂ ਵਿਚ 500 ਰੁਪਏ ਤੋਂ ਲੈ ਕੇ 700 ਰੁਪਏ ਤੱਕ ਪ੍ਰਤੀ ਬੋਰੀ ਦਾ ਵਾਧਾ ਹੋ ਸਕਦਾ ਹੈ। ਪੰਜਾਬ ਦੀ ਕਿਸਾਨੀ ਤਾਂ ਪਹਿਲਾਂ ਹੀ ਕਣਕ ਦਾ ਝਾੜ ਘਟਣ ਕਰਕੇ ਕਰੀਬ ਛੇ ਹਜ਼ਾਰ ਕਰੋੜ ਰੁਪਏ ਦੀ ਵਿੱਤੀ ਮਾਰ ਝੱਲ ਰਹੀ ਹੈ। ਨਵੇਂ ਬੋਝ ਕਿਸਾਨੀ ਨੂੰ ਦਮੋਂ ਕੱਢ ਦੇਣਗੇ। ਕਿਸਾਨਾਂ 'ਤੇ ਮਹਿੰਗਾਈ ਦੀ ਮਾਰ, ਡੀਏਪੀ ਪ੍ਰਤੀ ਗੱਟਾ 150 ਰੁਪਏ ਹੋਈ ਮਹਿੰਗੀਖੇਤੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਪੰਜਾਬ ਨੂੰ ਝੋਨੇ ਦੇ ਸੀਜ਼ਨ ਲਈ ਸਵਾ ਦੋ ਲੱਖ ਮੀਟਰਿਕ ਟਨ ਡੀਏਪੀ ਖਾਦ ਦੀ ਲੋੜ ਹੈ ਅਤੇ ਹਾਲੇ ਤੱਕ ਕਿਧਰੇ ਵੀ ਖਾਦ ਸੰਕਟ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਡੀਏਪੀ ਖਾਦ ਦੇ ਭਾਅ ਵਧਣ ਕਰਕੇ ਕਿਸਾਨੀ ਨੂੰ ਜ਼ਰੂਰ ਮਾਲੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਲਈ ਤਾਰੀਖ਼ ਹਾਲੇ ਸਰਕਾਰ ਵੱਲੋਂ ਤੈਅ ਨਹੀਂ ਕੀਤੀ ਗਈ ਹੈ।

ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੇਂਦਰ ਵੱਲੋਂ ਡੀਏਪੀ ਦੇ ਵਧਾਏ ਗਏ ਰੇਟ ਵਾਪਸ ਲਏ ਜਾਣ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨਾਂ ਉਤੇ ਵਾਧੂ ਬੋਝ ਪਾ ਰਿਹਾ ਹੈ ਇਸ ਲਈ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ। ਇਹ ਵੀ ਪੜ੍ਹੋ : ਕੈਨੇਡਾ ਤੋਂ ਪਰਤੇ ਨੌਜਵਾਨ ਦਾ ਤਰਨਤਾਰਨ 'ਚ ਗੋਲੀਆਂ ਮਾਰ ਕੇ ਕਤਲ

Top News view more...

Latest News view more...

PTC NETWORK