Wed, Nov 13, 2024
Whatsapp

ਦਿਨ-ਦਿਹਾੜੇ ਲੁੱਟ ਦੀ ਵਾਰਦਾਤ, ਲੁਟੇਰਿਆਂ ਨੇ ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਲੁੱਟੇ

Reported by:  PTC News Desk  Edited by:  Ravinder Singh -- June 10th 2022 03:56 PM
ਦਿਨ-ਦਿਹਾੜੇ ਲੁੱਟ ਦੀ ਵਾਰਦਾਤ, ਲੁਟੇਰਿਆਂ ਨੇ ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਲੁੱਟੇ

ਦਿਨ-ਦਿਹਾੜੇ ਲੁੱਟ ਦੀ ਵਾਰਦਾਤ, ਲੁਟੇਰਿਆਂ ਨੇ ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਲੁੱਟੇ

ਮੋਹਾਲੀ : ਮੋਹਾਲੀ ਦੇ ਡੇਰਾਬੱਸੀ 'ਚ ਦਿਨ-ਦਿਹਾੜੇ ਲੁੱਟ-ਖੋਹ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ 'ਤੇ ਆਏ ਕੁਝ ਲੁਟੇਰੇ ਗੋਲ਼ੀਆਂ ਚਲਾ ਇਕ ਕਾਰੋਬਾਰੀ ਤੋਂ ਕਰੋੜਾਂ ਰੁਪਏ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ ਹੋ ਗਏ। ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾਬੱਸੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਦਿਨ-ਦਿਹਾੜੇ ਲੁੱਟ ਦੀ ਵਾਰਦਾਤ, ਲੁਟੇਰਿਆਂ ਨੇ ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਲੁੱਟੇ ਜਾਣਕਾਰੀ ਅਨੁਸਾਰ ਡੇਰਾਬੱਸੀ-ਬਰਵਾਲਾ ਚੌਕ ਨੇੜੇ ਸਥਿਤ ਐਸਬੀਆਈ ਬੈਂਕ ਕੋਲ ਇੱਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਬਾਹਰ ਲੁਟੇਰਿਆਂ ਨੇ ਗੋਲ਼ੀ ਚਲਾ ਕੇ ਕਾਰੋਬਾਰੀ ਤੋਂ ਇੱਕ ਕਰੋੜ ਰੁਪਏ ਲੁੱਟ ਲਏ। ਬਦਮਾਸ਼ਾਂ ਵੱਲੋਂ ਕੀਤੀ ਗੋਲੀਬਾਰੀ ਕਾਰਨ ਮੁਹੰਮਦ ਸਾਜਿਦ ਨਾਂ ਦੇ ਵਿਅਕਤੀ ਨੂੰ ਗੋਲੀ ਲੱਗੀ ਹੈ। ਦਿਨ-ਦਿਹਾੜੇ ਲੁੱਟ ਦੀ ਵਾਰਦਾਤ, ਲੁਟੇਰਿਆਂ ਨੇ ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਲੁੱਟੇਸ਼ਰਾਰਤੀ ਅਨਸਰਾਂ ਦੀ ਗੋਲੀਬਾਰੀ 'ਚ ਮੁਹੰਮਦ ਸਾਜਿਦ ਜੋ ਕਿ ਗਲੀ 'ਚ ਰੇਹੜੀ ਲਗਾ ਕੇ ਸਬਜ਼ੀ ਵੇਚਦਾ ਸੀ, ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀਆਂ ਨੂੰ ਪਹਿਲਾਂ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਜੀਐਮਸੀਐਚ 32 ਰੈਫਰ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਲੁੱਟ ਤੋਂ ਪਹਿਲਾਂ ਹਰਜੀਤ ਸਿੰਘ ਨਾਗਪਾਲ ਦੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਨੇੜੇ ਐਸਬੀਆਈ ਬੈਂਕ ਕੋਲ ਦੋ ਕਾਰੋਬਾਰੀਆਂ ਵਿਚਾਲੇ ਜ਼ਮੀਨ ਦਾ ਸੌਦਾ ਚੱਲ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ। ਇਸ ਤੋਂ ਬਾਅਦ ਵਪਾਰੀ ਤੋਂ ਲੁੱਟ ਦੀ ਇਹ ਘਟਨਾ ਵਾਪਰੀ ਹੈ। ਦਿਨ-ਦਿਹਾੜੇ ਲੁੱਟ ਦੀ ਵਾਰਦਾਤ, ਲੁਟੇਰਿਆਂ ਨੇ ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਲੁੱਟੇਲੁਟੇਰਿਆਂ ਨੇ ਭੱਜਦੇ ਹੋਏ ਦੋ ਗੋਲ਼ੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਇਕ ਗੋਲ਼ੀ 37 ਸਾਲਾ ਮੁਹੰਮਦ ਸਾਜਿਦ ਨੂੰ ਲੱਗੀ। ਬਦਮਾਸ਼ ਮੌਕੇ ਤੋਂ ਤੁਰੰਤ ਫ਼ਰਾਰ ਹੋ ਗਏ ਤੇ ਬੰਦੂਕ ਦਿਖਾ ਕੇ ਉਥੇ ਖੜ੍ਹੇ ਨੌਜਵਾਨ ਗੋਵਿੰਦਾ ਦੀ ਬਾਈਕ ਖੋਹ ਲਈ। ਇਸ ਤੋਂ ਬਾਅਦ ਸਾਰੇ ਲੁਟੇਰੇ ਦੋ ਬਾਈਕ 'ਤੇ ਵੱਖ-ਵੱਖ ਦਿਸ਼ਾਵਾਂ 'ਚ ਫਰਾਰ ਹੋ ਗਏ। ਪੁਲਿਸ ਨੇ ਚੌਕਸ ਹੁੰਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ :ਮਾਨ ਸਰਕਾਰ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ


Top News view more...

Latest News view more...

PTC NETWORK