ਡੀਸੀ ਸਾਕਸ਼ੀ ਸਾਹਨੀ ਨੇ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
ਪਟਿਆਲਾ : ਪਟਿਆਲਾ ਵਿੱਚ ਦੋ ਧਿਰਾਂ ਵਿਚ ਬਣੇ ਤਣਾਅਪੂਰਨ ਮਾਹੌਲ ਦਰਮਿਆਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੋਵੇਂ ਧਿਰਾਂ ਤੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਤੇ ਉਨ੍ਹਾਂ ਦੇ ਮੂਲ ਸਿਧਾਂਤਾਂ ਦਾ ਕੇਂਦਰ ਹੈ। ਜੇਕਰ ਕੋਈ ਝਗੜਾ ਜਾਂ ਗਲਤਫਹਿਮੀ ਹੈ ਤਾਂ ਵੀ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ। ਇਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਪੰਜਾਬ ਦੇ ਸਮੂਹ ਵੀਰਾਂ-ਭੈਣਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸ਼ਹਿਰ ਤੇ ਸੂਬਾ ਤੁਹਾਡਾ ਆਪਣਾ ਹੈ। ਇਥੇ ਸ਼ਾਂਤੀ ਬਣਾਏ ਰੱਖਣਾ ਤੁਹਾਡਾ ਫਰਜ਼ ਬਣਦਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਬੇਬੁਨਿਆਦ ਖ਼ਬਰਾਂ/ਸੋਸ਼ਲ ਮੀਡੀਆ ਦਾ ਸ਼ਿਕਾਰ ਨਾ ਹੋਵੋ ਅਤੇ ਆਪੋ-ਆਪਣੇ ਘਰਾਂ ਵਾਪਸ ਪਰਤ ਜਾਓ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਵੱਲੋਂ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਸਨ। ਇਸ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਸਿੱਖ ਜਥੇਬੰਦੀਆਂ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਵਰਕਰਾਂ ਵੱਲੋਂ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਸਨ। ਜਿਸਦੇ ਵਿਰੋਧ ਸਿੱਖ ਜਥੇਬੰਦੀਆਂ ਨੇ ਨਾਅਰੇਬਾਜ਼ੀ ਕੀਤੀ। ਸਥਿਤੀ ਨੂੰ ਕਾਬੂ ਕਰਨ ਲਈ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਦੋਵਾਂ ਧਿਰਾਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਝਾ ਕੇ ਵਾਪਸ ਭੇਜ ਦਿੱਤਾ ਗਿਆ। ਪਰ ਮਾਮਲਾ ਇੱਥੇ ਹੀ ਸ਼ਾਂਤ ਨਹੀਂ ਹੋਇਆ। ਇਸ ਤੋਂ ਬਾਅਦ ਗਰਮ ਖਿਆਲੀ ਸ੍ਰੀ ਕਾਲੀ ਮਾਤਾ ਮੰਦਰ ਨੇੜੇ ਤਲਵਾਰਾਂ ਲੈ ਕੇ ਪਹੁੰਚੇ। ਦੋਵੇਂ ਧਿਰਾਂ ਵਿਚਕਾਰ ਖ਼ੂਬ ਇੱਟਾਂ ਚੱਲ ਰਹੀਆਂ ਹਨ। ਇਕ ਹਿੰਦੂ ਨੇਤਾ 'ਤੇ ਤੇਜ਼ ਤੇਜ਼ਧਾਰ ਹਥਿਆਰ ਨਾਲ ਹਮਲਾ ਵੀ ਹੋਇਆ। ਇਸ ਮੌਕੇ SSP ਨਾਨਕ ਸਿੰਘ ਨੇ ਸਥਿਤੀ ਕਾਬੂ ਹੇਠ ਕਰਨ ਲਈ ਹਵਾਈ ਫਾਇਰ ਵੀ ਕੀਤੇ ਹਨ। ਇਹ ਵੀ ਪੜ੍ਹੋ : ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਨੇ ਰੋਕੀ ਆਵਾਜਾਈ