'ਚਿੱਟੇ' ਨਾਲ ਖਿਡਾਰੀ ਦੀ ਮੌਤ ; ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਪਰਿਵਾਰ ਵੱਲੋਂ ਧਰਨਾ
ਤਲਵੰਡੀ ਸਾਬੋ : ਤਲਵੰਡੀ ਸਾਬੋ ਤੋਂ ਕੌਮੀ ਪੱਧਰ ਦੇ ਬਾਕਸਰ ਖਿਡਾਰੀ ਦੀ ਚਿੱਟੇ ਕਾਰਨ ਮੌਤ ਨੂੰ ਲੈ ਕੇ ਰੋਸ ਵਜੋ ਪਰਿਵਾਰਕ ਮੈਂਬਰਾਂ ਨੇ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੁਲਿਸ ਦੀ ਕਾਰਵਾਈ ਉਤੇ ਅਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰ ਦਿੱਤਾ। ਪਿਛਲੀ ਦਿਨੀਂ ਧੱਕੇ ਨਾਲ ਚਿੱਟੇ ਦੀ ਓਵਰਡੋਜ਼ ਦੇ ਕੇ ਇਕ ਕੌਮੀ ਪੱਧਰ ਦੇ ਬਾਕਸਰ ਕੁਲਦੀਪ ਸਿੰਘ ਨੂੰ ਮਾਰਨ ਦੇ ਕਥਿਤ ਦੋਸ਼ ਲਗਾਉਣ ਵਾਲੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਖਿਡਾਰੀਆਂ ਨੇ ਕਈ ਦਿਨ ਲੰਘ ਜਾਣ ਦੇ ਬਾਵਜੂਦ ਪੁਲਿਸ ਉਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਕ ਉਤੇ ਧਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਮ੍ਰਿਤਕ ਦੇ ਵਾਰਿਸਾਂ ਤੇ ਸਾਥੀਆਂ ਖਿਡਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਪੁਲਿਸ ਪ੍ਰਸ਼ਾਸਨ ਉਤੇ ਗੰਭੀਰ ਦੋਸ਼ ਲਗਾਏ। ਕਾਬਿਲੇਗੌਰ ਹੈ ਕਿ 22 ਸਾਲਾ ਕੁਲਦੀਪ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਉਹ ਬਾਕਸਿੰਗ ਦਾ ਕੌਮੀ ਪੱਧਰ ਦਾ ਖਿਡਾਰੀ ਸੀ। ਹੁਣ ਤੱਕ ਹੋਏ ਕੌਮੀ ਬਾਕਸਿੰਗ ਮੁਕਾਬਲਿਆਂ ਵਿੱਚ ਉਸ ਨੇ 5 ਤਮਗੇ ਆਪਣੇ ਨਾਂ ਕੀਤੇ ਸਨ ਉੱਥੇ ਉਹ 2 ਵਾਰ ਗੋਲਡ ਮੈਡਲ ਵੀ ਜਿੱਤ ਚੁੱਕਾ ਸੀ। ਜ਼ਿਕਰਯੋਗ ਹੈ ਕਿ ਕੁਲਦੀਪ ਘਰੋਂ ਨਿਕਲਿਆ ਪਰ ਸ਼ਾਮ ਤੱਕ ਉਸ ਨਾਲ ਸੰਪਰਕ ਨਾ ਹੋਣ ਉਤੇ ਉਸ ਦੀ ਭਾਲ ਕੀਤੀ ਗਈ ਤਾਂ ਰਾਮਾਂ ਰੋਡ ਉਤੇ ਪੈਂਦੇ ਰਜਬਾਹੇ ਦੇ ਇਕ ਕੰਢਿਓਂ ਖੇਤਾਂ ਵਿਚੋਂ ਉਸ ਦੀ ਲਾਸ਼ ਬਰਾਮਦ ਹੋਈ ਸੀ। ਅੱਖੀਂ ਦੇਖਣ ਵਾਲਿਆਂ ਅਨੁਸਾਰ ਉਸ ਕੋਲੋਂ ਇੱਕ ਸਰਿੰਜ ਵੀ ਮਿਲੀ ਸੀ ਜਿਸ ਨੂੰ ਦੇਖਦਿਆਂ ਲੱਗਦਾ ਹੈ ਕਿ ਉਸਦੀ ‘ਚਿੱਟੇ’ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਹਾਲਾਂਕਿ ਮ੍ਰਿਤਕ ਦੇ ਵਾਰਿਸਾਂ ਨੇ ਉਸਨੂੰ ਕਿਸੇ ਵੱਲੋਂ ਉਕਤ ਟੀਕਾ ਲਗਾਏ ਜਾਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀ ਕੀਤਾ ਕਿਉਂਕਿ ਉਨ੍ਹਾਂ ਮੁਤਾਬਕ ਉਹ ‘ਚਿੱਟੇ’ਦਾ ਆਦੀ ਨਹੀਂ ਸੀ। ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ: ਨਾਮਵਰ ਹਿਸਟਰੀ ਸ਼ੀਟਰ ਅਰਸ਼ਦ ਖਾਨ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਲਿਆਦਾ ਗਿਆ ਮਾਨਸਾ