Thu, Nov 14, 2024
Whatsapp

7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਵਾਲੇ ਨੂੰ ਹੋਈ ਮੌਤ ਦੀ ਸਜ਼ਾ

Reported by:  PTC News Desk  Edited by:  Pardeep Singh -- February 10th 2022 08:17 PM -- Updated: February 10th 2022 08:21 PM
7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਵਾਲੇ ਨੂੰ ਹੋਈ ਮੌਤ ਦੀ ਸਜ਼ਾ

7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਵਾਲੇ ਨੂੰ ਹੋਈ ਮੌਤ ਦੀ ਸਜ਼ਾ

ਕਪੂਰਥਲਾ: ਅਦਾਲਤ ਨੇ 7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਕੇ ਕਤਲ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ।7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਵਾਲੇ ਨੂੰ ਹੋਈ ਮੌਤ ਦੀ ਸਜ਼ਾ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਹੁਸੈਨਪੁਰ ਵਿੱਚ 15 ਮਾਰਚ 2021 ਨੂੰ ਇੱਕ 7 ਸਾਲਾ ਬੱਚੀ ਨਾਲ ਜ਼ਬਰ-ਜਨਾਹ ਕੀਤਾ ਗਿਆ ਸੀ ਅਤੇ ਮੁਲਜ਼ਮਾਂ ਨੇ ਮਾਸੂਮ ਬੱਚੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਇਸ ਘਿਨਾਉਣੀ ਹਰਕਤ ਲਈ ਬਿਹਾਰ ਦੇ ਬੰਗਾਲੀ ਟੋਲਾ ਪਿੰਡ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ।7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਵਾਲੇ ਨੂੰ ਹੋਈ ਮੌਤ ਦੀ ਸਜ਼ਾ ਮਾਸੂਮ ਬੱਚੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਮੁਲਜ਼ਮ ਮੁਕੇਸ਼ ਮੰਡਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਾਸੂਮ ਬੱਚੀ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਹੋਇਆ।7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਵਾਲੇ ਨੂੰ ਹੋਈ ਮੌਤ ਦੀ ਸਜ਼ਾ ਪੁਲਿਸ ਨੇ ਮਾਮਲੇ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਵਿੱਤ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਾਜਵਿੰਦਰ ਕੌਰ ਦੀ ਅਦਾਲਤ ਸੁਣਵਾਈ ਹੋਈ। ਅਦਾਲਤ ਨੇ ਸਾਰੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਮੁਲਜ਼ਮ ਮੁਕੇਸ਼ ਮੰਡਲ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਫਾਂਸੀ ਦੀ ਸਜ਼ਾ ਸੁਣਾਈ । ਅਦਾਲਤ ਨੇ ਪੀੜਤ ਲੜਕੀ ਨੂੰ 8 ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਹੁਕਮ ਦਿੱਤਾ ਹੈ। ਇਹ ਵੀ ਪੜ੍ਹੋ:ਚੰਡੀਗੜ੍ਹ 'ਚ ਮੁੜ ਸਕੂਲ ਹੋਣਗੇ ਗੁਲਜ਼ਾਰ -PTC News


Top News view more...

Latest News view more...

PTC NETWORK