ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਈ ਕਮੀ, ਦੇਖੋ ਆਪਣੇ ਸ਼ਹਿਰ ਦੇ ਰੇਟ
ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੀਤੇ ਦਿਨ ਪੈਟਰੋਲ ਉਪਰ 8 ਰੁਪਏ ਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਸੀ। ਇਸ ਨਾਲ ਮਹਿੰਗਾਈ ਤੋਂ ਲੋਕਾਂ ਨੂੰ ਥੋੜ੍ਹੀ ਜਿਹੀ ਰਾਹਤ ਜ਼ਰੂਰ ਮਿਲੇਗੀ ਕਿਉਂਕਿ ਪੈਟਰੋਲ ਡੀਜ਼ਲ ਦੀ ਕੀਮਤਾਂ ਘੱਟਣ ਨਾਲ ਹੋਰ ਚੀਜ਼ਾਂ ਦੇ ਰੇਟ ਵਿੱਚ ਵੀ ਕਮੀ ਆਉਣ ਦੇ ਆਸਾਰ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ 22 ਮਈ 2022 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਕੇਂਦਰ ਸਰਕਾਰ ਵੱਲੋਂ ਪੈਟਰੋਲ 'ਤੇ 8 ਅਤੇ ਡੀਜ਼ਲ 'ਤੇ 6 ਐਕਸਾਈਜ਼ ਡਿਊਟੀ ਘਟਾਏ ਜਾਣ ਕਾਰਨ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOC) ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ।ਟੈਕਸ 'ਚ ਕਟੌਤੀ ਤੋਂ ਬਾਅਦ ਪੈਟਰੋਲ ਦੀ ਕੀਮਤ 'ਚ 9.5 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 'ਚ 7 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਹੈ।
ਅੱਤ ਦੀ ਮਹਿੰਗਾਈ ਤੋਂ ਆਮ ਆਦਮੀ ਨੂੰ ਸਰਕਾਰ ਦੇ ਇਸ ਫੈਸਲੇ ਨਾਲ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਬਦਲੇ ਹੋਏ ਰੇਟ ਤੋਂ ਬਾਅਦ ਐਤਵਾਰ ਨੂੰ ਦਿੱਲੀ 'ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਸਰਕਾਰੀ ਤੇਲ ਕੰਪਨੀਆਂ ਨੇ ਮਾਰਚ-ਅਪ੍ਰੈਲ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10.20 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਸੀ।
ਹੁਣ ਨਵੀਂ ਦਰ ਮੁਤਾਬਕ ਕੀਮਤਾਂ ਇਕ ਵਾਰ ਤੋਂ ਫਰਵਰੀ ਦੇ ਪੱਧਰ 'ਤੇ ਪਹੁੰਚ ਗਈਆਂ ਹਨ। ਕੱਚੇ ਤੇਲ ਦੀ ਕੀਮਤ 110 ਡਾਲਰ ਪ੍ਰਤੀ ਬੈਰਲ ਤੋਂ ਉਪਰ ਬਣੀ ਹੋਈ ਹੈ। ਪੰਜਾਬ ਵਿੱਚ ਵੀ ਐਤਵਾਰ ਨੂੰ ਤੇਲ ਕੀਮਤਾਂ ਵਿੱਚ ਕਮੀ ਨਜ਼ਰ ਆਈ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦੇ ਰੇਟ
ਹੁਸ਼ਿਆਰਪੁਰ
ਪੈਟਰੋਲ-96.39
ਡੀਜ਼ਲ-86.75
ਪਟਿਆਲਾ
ਪੈਟਰੋਲ-96.62
ਡੀਜ਼ਲ-86.97
ਜਲੰਧਰ
ਪੈਟਰੋਲ- 96.16
ਡੀਜ਼ਲ-86.54
ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ
ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਨਵੀਆਂ ਕੀਮਤਾਂ
ਨੋਇਡਾ 'ਚ ਪੈਟਰੋਲ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਹ ਵੀ ਪੜ੍ਹੋ : ਰਾਜਾਸਾਂਸੀ ਦੇ ਧਰਮਕੋਟ ਬੇਅਦਬੀ ਮਾਮਲੇ ਤਿੰਨ ਜਣੇ ਗ੍ਰਿਫ਼ਤਾਰ