ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ
ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇਲਾਲ ਕਿਲ੍ਹਾ ਉੱਤੇ ਹੋਈ ਹਿੰਸਾ ਮਾਮਲੇ ਵਿੱਚ ਮੁਲਜ਼ਮ ਅਦਾਕਾਰ ਦੀਪ ਸਿੱਧੂ (Deep Sidhu) ਨੂੰਦਿੱਲੀ ਪੁਲਿਸ (Delhi Police) ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 10.30 ਵਜੇ ਹਰਿਆਣਾ ਦੇ ਕਰਨਾਲ ਤੋਂ ਗਿਰਫ਼ਤਾਰ ਕੀਤਾ ਹੈ। ਕੱਲ ਰਾਤ ਸਿੱਧੂ ਕਰਨਾਲ ਵਿੱਚ ਕਿਸੇ ਦੀ ਉਡੀਕ ਕਰ ਰਿਹਾ ਸੀ। [caption id="attachment_473498" align="aligncenter" width="536"] ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਵੱਡੀ ਖ਼ਬਰ : ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਾਮਜਦ ਦੀਪ ਸਿੱਧੂ ਚੜ੍ਹਿਆ ਪੁਲਿਸ ਅੜਿੱਕੇ ਪੁਲਿਸ ਮੁਤਾਬਕ ਦੀਪ ਸਿੱਧੂ ਲਾਲ ਕਿਲ੍ਹਾ ਕਾਂਡ ਦਾ ਮੁੱਖ ਮੁਲਜ਼ਮ ਹੈ। ਦੀਪ ਸਿੱਧੂ 'ਤੇ ਦਿੱਲੀ ਪੁਲਿਸ ਨੇ 1 ਲੱਖ ਦਾ ਇਨਾਮ ਰੱਖਿਆ ਹੋਇਆ ਸੀ। ਸਿੱਧੂ ਨੂੰ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ।ਜਿਸ ਤੋਂ ਬਾਅਦ ਹੁਣ ਦੀਪ ਸਿੱਧੂ ਦਾ ਮੈਡੀਕਲ ਕਰਾਉਣ ਲਈ ਉਸਨੂੰ ਹਸਪਤਾਲ ਲਿਜਾਇਆ ਗਿਆ ਹੈ। ਦੀਪ ਸਿੱਧੂ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ, ਕਰਾਈਮ ਬਰਾਂਚ ਵੱਲੋਂ ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। [caption id="attachment_473500" align="aligncenter" width="750"] ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ[/caption] ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਵੱਡਾ ਖੁਲਾਸਾ ਵੀ ਹੋਇਆ ਹੈ। ਦਿੱਲੀ ਹਿੰਸਾ ਤੋਂ ਬਾਅਦ ਤੋਂ ਦੀਪ ਸਿੱਧੂ ਵੱਖ-ਵੱਖ ਥਾਵਾਂ ਤੋਂ ਫੇਸਬੁੱਕ ਲਾਈਵ ਕਰ ਰਹੇ ਸਨ। ਦਿੱਲੀ ਪੁਲਿਸ ਮੁਤਾਬਕ ਦੀਪ ਸਿੱਧੂ ਕੈਲੀਫੋਰਨੀਆ ਵਿੱਚ ਰਹਿਣ ਵਾਲੀ ਇੱਕ ਔਰਤ ਦੋਸਤ ਤੇ ਅਦਾਕਾਰ ਨਾਲ ਸੰਪਰਕ ਵਿੱਚ ਸੀ। ਉਹ ਵੀਡੀਓ ਬਣਾਉਂਦਾ ਸੀ ਤੇ ਉਸ ਨੂੰ ਭੇਜਦਾ ਸੀ ਤੇ ਉਹ ਉਨ੍ਹਾਂ ਨੂੰ ਆਪਣੇ ਫੇਸਬੁੱਕ ਅਕਾਊਂਟ 'ਤੇ ਅਪਲੋਡ ਕਰਦੀ ਸੀ। [caption id="attachment_473496" align="aligncenter" width="305"] ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ[/caption] ਹਾਲ ਹੀ ਵਿੱਚ ਵੀ ਦੀਪ ਸਿੱਧੂ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ ,ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਸ ਨੇ ਕੁਝ ਵੀ ਗਲ਼ਤ ਨਹੀਂ ਕੀਤਾ। ਇਸ ਲਈ ਉਸ ਨੂੰ ਕਿਸੇ ਵੀ ਗੱਲ ਦਾ ਡਰ ਨਹੀਂ। ਉਹ ਮਾਮਲੇ ਨਾਲ ਜੁੜੇ ਸਬੂਤ ਇਕੱਠਾ ਕਰ ਰਿਹਾ ਹੈ। ਉਹ ਦਿਨ ਬਾਅਦ ਪੁਲਿਸ ਸਾਹਮਣੇ ਪੇਸ਼ ਹੋਵੇਗਾ। ਉਸ ਨੇ ਜਾਂਚ ਏਜੰਸੀਆਂ ਨੂੰ ਅਪੀਲ ਕੀਤੀ ਸੀ ਕਿ ਉਸ ਦੇ ਪਰਿਵਾਰ ਨੂੰ ਤੰਗ ਨਾ ਕਰਨ। [caption id="attachment_473495" align="aligncenter" width="300"] ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ[/caption] ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦੀਪ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਉਸ ਦੇ ਸਬੰਧਾਂ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਦੀਪ ਸਿੱਧੂ ਬੀਜੇਪੀ ਸਾਂਸਦ ਸੰਨੀ ਦਿਓਲ ਦਾ ਵੀ ਕਰੀਬੀ ਦੱਸਿਆ ਜਾਂਦਾ ਹੈ। ਫਿਲਹਾਲ ਸੰਨੀ ਦਿਓਲ ਨੇ ਟਵੀਟ ਕਰਕੇ ਦੀਪ ਨਾਲ ਕੋਈ ਸਬੰਧ ਨਾ ਹੋਣ ਦਾ ਦਾਅਵਾ ਕੀਤਾ ਹੈ।ਜਾਂਚ ਏਜੰਸੀਆਂ ਸਿੱਧੂ ਦੀ ਮਹਿਲਾ ਦੋਸਤ ਦੀ ਭੂਮਿਕਾ ਦੀ ਵੀ ਜਾਂਚ ਕਰਨਗੀਆਂ। ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ [caption id="attachment_473497" align="aligncenter" width="535"] ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ[/caption] ਦੱਸਣਯੋਗ ਹੈ ਕਿ 26 ਜਨਵਰੀ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨ ਜਥੇਬੰਦੀਆਂ ਦੀ ਮੰਗ ਦੇ ਸਮਰਥਨ ਵਿੱਚ ਇੱਕ ਟਰੈਕਟਰ ਪਰੇਡ ਕੱਢੀ ਕੱਢੀ ਗਈ ਸੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿੱਚ ਝੜਪਾਂ ਹੋਈਆਂ ਸਨ। ਇਸ ਸਮੇਂ ਦੌਰਾਨ ਬਹੁਤ ਸਾਰੇ ਮੁਜ਼ਾਹਰਾਕਾਰੀ ਟਰੈਕਟਰ ਚਲਾ ਕੇ ਲਾਲ ਕਿਲ੍ਹੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਉਥੇ ਦੇ ਪਰਦੇ ਤੇ ਧਾਰਮਿਕ ਝੰਡਾ ਲਾਇਆ ਸੀ। ਦੀਪ ਸਿੱਧੂ ਉੱਪਰ ਇਲਜ਼ਾਮ ਹੈ ਕਿ ਉਸ ਨੇ 25 ਅਤੇ 26 ਤਰੀਕ ਨੂੰ ਪ੍ਰਦਰਸ਼ਨਕਾਰੀਆਂ ਨੂੰ ਭੜਕਾਇਆ ਹੈ। -PTCNews