ਦੀਪਕ ਟੀਨੂੰ ਫਰਾਰ ਮਾਮਲਾ: AGTF ਨੇ ਭਗੌੜੇ ਦੀਪਕ ਦੀ ਪ੍ਰੇਮਿਕਾ ਨੂੰ ਮੁੰਬਈ ਤੋਂ ਦਬੋਚਿਆ
ਮਾਨਸਾ, 9 ਅਕਤੂਬਰ: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ 'ਚ ਪੰਜਾਬ ਏਜੀਟੀਐਫ ਨੇ ਭਗੌੜੇ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਮੁੰਬਈ ਤੋਂ ਗ੍ਰਿਫਤਾਰ ਕਰ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੋਂ ਦੀ ਅਦਾਲਤ ਨੇ ਮਾਨਸਾ ਪੁਲਿਸ ਨੂੰ 14 ਅਕਤੂਬਰ ਤੱਕ ਉਸਦਾ 5 ਦਿਨਾਂ ਪੁਲਿਸ ਰਿਮਾਂਡ ਸੌਂਪ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਲੜਕੀ ਦਾ ਨਾਂ ਜਤਿੰਦਰ ਕੌਰ ਹੈ ਜੋ ਕਿ ਲੁਧਿਆਣਾ ਦੀ ਰਹਿਣ ਵਾਲੀ ਹੈ ਅਤੇ ਉਸ ਨੇ ਪੁਲਿਸ ਨੂੰ ਖੁਲਾਸੇ ਵਿੱਚ ਦੱਸਿਆ ਹੈ ਕਿ ਦੀਪਕ ਟੀਨੂੰ ਨੇ ਗੋਵਿੰਦਵਾਲ ਸਾਹਿਬ 'ਚ ਫਰਾਰ ਹੋਣ ਦੀ ਯੋਜਨਾ ਬਣਾਈ ਅਤੇ ਕਾਮਯਾਬ ਹੋ ਗਿਆ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਟੀਨੂੰ ਭਾਰਤ ਛੱਡ ਕੇ ਵਿਦੇਸ਼ ਫਰਾਰ ਹੋ ਚੁੱਕਿਆ ਹੈ। -PTC News