550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਰਵਾਨਾ (ਤਸਵੀਰਾਂ)
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਰਵਾਨਾ (ਤਸਵੀਰਾਂ),ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਦਿੱਲੀ ਦੀਆਂ ਸੰਗਤਾਂ ਵੱਲੋਂ ਸ੍ਰੀ ਨਨਕਾਣਾ ਸਾਹਿਬ ਲਈ ਕੌਮਾਂਤਰੀ ਨਗਰ ਕੀਰਤਨ ਸਜਾਇਆ ਗਿਆ ਹੈ।ਨਗਰ ਕੀਰਤਨ ਨੂੰ ਗੁਰਦੁਆਰਾ ਪਿਆਊ ਸਾਹਿਬ ਤੋਂ ਰਵਾਨਾ ਕੀਤਾ ਗਿਆ ਹੈ।
ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਤੁਹਾਨੂੰ ਦੱਸ ਦਈਏ ਕਿ ਨਗਰ ਕੀਰਤਨ ਕੁੰਡਲੀ ਬਾਰਡਰ, ਸੋਨੀਪਤ, ਪਾਨੀਪਤ, ਰਾਜਪੁਰਾ ਹੁੰਦੇ ਹੋਏ ਲੁਧਿਆਣਾ ਪੁੱਜੇਗਾ।
ਹੋਰ ਪੜ੍ਹੋ: ਟਰੱਕ ‘ਤੇ ਤੀਰਥ ਯਾਤਰਾ ਕਰਨ ਵਾਲੇ ਹੋ ਜਾਣ ਸਾਵਧਾਨ, ਹੁਣ ਮਿਲੇਗੀ ਇਹ ਸਜ਼ਾ !!!
ਉਥੇ ਰਾਤ ਵਿਸ਼ਵਾਮ ਮਗਰੋਂ 29 ਅਕਤੂਬਰ ਨੂੰ ਸਵੇਰੇ ਲੁਧਿਆਣਾ ਲਈ ਰਵਾਨਾ ਹੋ ਕੇ ਜਲੰਧਰ, ਕਪੂਰਥਲਾ ਹੁੰਦੇ ਹੋਏ ਨਗਰ ਕੀਰਤਨ ਸੁਲਤਾਨਪੁਰ ਲੋਧੀ ਪਹੁੰਚੇਗਾ।
30 ਅਕਤੂਬਰ ਨੂੰ ਉੱਥੋਂ ਤਰਨਤਾਰਨ ਹੁੰਦੇ ਹੋਏ ਅੰਮ੍ਰਿਤਸਰ 'ਚ ਪਹੁੰਚੇਗਾ, ਉੱਥੇ ਰਾਤ ਵਿਸ਼ਰਾਮ ਹੋਵੇਗਾ। 31 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਵਾਹਗਾ ਬਾਰਡਰ ਪਾਰ ਕਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ।
-PTC News