ਦਿੱਲੀ: ਚਾਂਦਨੀ ਚੌਕ ਮੈਟਰੋ ਸਟੇਸ਼ਨ ਨੇੜੇ ਇਕ ਇਮਾਰਤ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
Delhi Fire breaks: ਦਿੱਲੀ ਦੇ ਚਾਂਦਨੀ ਚੌਕ ਮੈਟਰੋ ਸਟੇਸ਼ਨ ਦੇ ਕੋਲ ਇੱਕ ਇਮਾਰਤ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਐਤਵਾਰ ਰਾਤ 10.30 ਵਜੇ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਵਿਭਾਗ ਦੇ ਅਧਿਕਾਰੀ ਧਰਮਪਾਲ ਭਾਰਦਵਾਜ ਨੇ ਦੱਸਿਆ ਕਿ 25 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ।
ਲੇਨ ਤੰਗ ਹੋਣ ਕਾਰਨ ਸਾਡੇ ਵਾਹਨਾਂ ਨੂੰ ਮੌਕੇ ’ਤੇ ਆਉਣ-ਜਾਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਜਿਸ ਇਮਾਰਤ 'ਚ ਅੱਗ ਲੱਗੀ ਉਹ ਕੱਪੜਿਆਂ ਨਾਲ ਭਰੀ 4 ਮੰਜ਼ਿਲਾ ਇਮਾਰਤ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ 'ਚ ਕਾਫੀ ਸਮਾਂ ਲੱਗ ਗਿਆ। ਇਸ ਘਟਨਾ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।Delhi | 25 fire tenders have arrived. Due to the narrow lanes, our vehicles are facing a lot of trouble in commuting to and from the incident site. It is a 4-storey building filled with clothes. It will take time to douse the fire: Dharampal Bhardwaj, Deputy Fire Officer https://t.co/AvlIdf7Aqs pic.twitter.com/Xmo2KrwxjX — ANI (@ANI) September 4, 2022