ਦਿੱਲੀ ਦੀ ਸਬਜ਼ੀ ਮੰਡੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ , ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ
ਨਵੀਂ ਦਿੱਲੀ : ਦਿੱਲੀ ਦੀ ਸਬਜ਼ੀ ਮੰਡੀ ਇਲਾਕੇ ਵਿੱਚ ਇੱਕ 4 ਮੰਜ਼ਿਲਾ ਇਮਾਰਤ ਦੇ ਢਹਿ ਢੇਰੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕਈ ਲੋਕਾਂ ਦੇ ਫ਼ਸੇ ਹੋਣ ਦਾ ਖਦਸ਼ਾ ਹੈ। ਕਈ ਵਾਹਨ ਵੀ ਮਲਬੇ ਹੇਠ ਦਬੇ ਹੋਏ ਹਨ।ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੀ ਉਡੀਕ ਹੈ। [caption id="attachment_532723" align="aligncenter" width="300"] ਦਿੱਲੀ ਦੀ ਸਬਜ਼ੀ ਮੰਡੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ , ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ[/caption] ਇਸ ਘਟਨਾ ਦੇ ਤੁਰੰਤ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਹ ਘਟਨਾ ਸੋਮਵਾਰ ਦੁਪਹਿਰ ਦੀ ਹੈ। ਹੁਣ ਇਕ ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ ਹੈ। ਇਮਾਰਤ ਡਿੱਗਣ ਤੋਂ ਬਾਅਦ ਉੱਥੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। [caption id="attachment_532722" align="aligncenter" width="300"] ਦਿੱਲੀ ਦੀ ਸਬਜ਼ੀ ਮੰਡੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ , ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ[/caption] ਮਿਲੀ ਜਾਣਕਾਰੀ ਅਨੁਸਾਰ ਇਮਾਰਤ ਦੇ ਢਹਿ ਜਾਣ ਦੀ ਜਾਣਕਾਰੀ ਫਾਇਰ ਵਿਭਾਗ ਨੂੰ ਦੁਪਹਿਰ ਕਰੀਬ 12 ਵਜੇ ਫ਼ੋਨ ਰਾਹੀਂ ਦਿੱਤੀ ਗਈ ਸੀ। ਇਸ ਤੋਂ ਤੁਰੰਤ ਬਾਅਦ ਪੁਲਿਸ ਟੀਮ ਸਮੇਤ ਫਾਇਰ ਬ੍ਰਿਗੇਡ ਕਰਮਚਾਰੀ ਵੀ ਵਾਹਨਾਂ ਦੇ ਨਾਲ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਹੈ। [caption id="attachment_532720" align="aligncenter" width="300"] ਦਿੱਲੀ ਦੀ ਸਬਜ਼ੀ ਮੰਡੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ , ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ[/caption] ਕੁਝ ਚਸ਼ਮਦੀਦਾਂ ਅਨੁਸਾਰ ਕਈ ਲੋਕ ਮਲਬੇ ਹੇਠ ਫਸੇ ਹੋ ਸਕਦੇ ਹਨ। ਕੁਝ ਵਾਹਨਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਵੀ ਖ਼ਬਰ ਹੈ। ਇਹ ਇਮਾਰਤ ਮਲਕਾ ਗੰਜ ਦੇ ਨੇੜੇ ਹੈ। ਇਹ ਵੀ ਪਤਾ ਲੱਗਾ ਹੈ ਕਿ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਇਕ ਦੁੱਧ ਦੀ ਦੁਕਾਨ ਸੀ ਜੋ ਢਹਿ ਗਈ ਅਤੇ ਇਸ ਵਿਚ ਕੁਝ ਉਸਾਰੀ ਦਾ ਕੰਮ ਚੱਲ ਰਿਹਾ ਸੀ। -PTCNews