Sun, Mar 16, 2025
Whatsapp

ਮਨਜੀਤ ਸਿੰਘ ਜੀ.ਕੇ ਨੂੰ ਲੈ ਕੇ ਦਿੱਲੀ ਕਮੇਟੀ ਵੱਲੋਂ ਵੱਡਾ ਖੁਲਾਸਾ, ਕਿਹਾ ਇਹ

Reported by:  PTC News Desk  Edited by:  Jashan A -- May 29th 2019 05:55 PM
ਮਨਜੀਤ ਸਿੰਘ ਜੀ.ਕੇ ਨੂੰ ਲੈ ਕੇ ਦਿੱਲੀ ਕਮੇਟੀ ਵੱਲੋਂ ਵੱਡਾ ਖੁਲਾਸਾ, ਕਿਹਾ ਇਹ

ਮਨਜੀਤ ਸਿੰਘ ਜੀ.ਕੇ ਨੂੰ ਲੈ ਕੇ ਦਿੱਲੀ ਕਮੇਟੀ ਵੱਲੋਂ ਵੱਡਾ ਖੁਲਾਸਾ, ਕਿਹਾ ਇਹ

ਮਨਜੀਤ ਸਿੰਘ ਜੀ.ਕੇ ਨੂੰ ਲੈ ਕੇ ਦਿੱਲੀ ਕਮੇਟੀ ਵੱਲੋਂ ਵੱਡਾ ਖੁਲਾਸਾ, ਕਿਹਾ ਇਹ,ਨਵੀਂ ਦਿੱਲੀ: ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਰਖਾਸਤ ਕੀਤੇ ਮਨਜੀਤ ਸਿੰਘ ਜੀ.ਕੇ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਦਿੱਲੀ ਕਮੇਟੀ ਦਾ ਕਹਿਣਾ ਹੈ ਕਿ ਜਦੋਂ ਉਹ ਕਮੇਟੀ ਦੇ ਪ੍ਰਧਾਨ ਸਨ ਤਾਂ ਉਸ ਸਮੇਂ ਕਰੋੜਾਂ ਰੁਪਏ ਖੁਰਦ ਬੁਰਦ ਹੋਏ ਹਨ।ਅਕਾਲੀ ਦਲ ਦੀ ਦਿੱਲੀ ਇਕਾਈ ਦੀ ਕੋਰ ਕਮੇਟੀ ਨੇ ਪ੍ਰੈਸ ਵਾਰਤਾ 'ਚ ਮਨਜੀਤ ਸਿੰਘ ਜੀ.ਕੇ 'ਤੇ ਕਰੋੜਾਂ ਰੁਪਏ ਦਾ ਘਪਲਾ ਕਰਨ ਦੇ ਇਲਜ਼ਾਮ ਵੀ ਲਗਾਏ ਹਨ। ਹੋਰ ਪੜ੍ਹੋ:ਪਟਿਆਲਾ ਹਾਊਸ ਕੋਰਟ ਨੇ ਮਨਜੀਤ ਸਿੰਘ ਜੀ.ਕੇ ਖਿਲਾਫ ਐੱਫ.ਆਈ.ਆਰ ਦਰਜ ਕਰਨ ‘ਤੇ ਲਾਈ ਰੋਕ ਉਥੇ ਹੀ ਦਿੱਲੀ ਇਕਾਈ ਦੀ ਕੋਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਹਿਤ ਨੇ ਕਿਹਾ ਕਿ ਦਿੱਲੀ ਕਮੇਟੀ ਮਨਜੀਤ ਸਿੰਘ ਜੀ.ਕੇ ਦੇ ਖਿਲਾਫ ਹਰ ਅਦਾਲਤੀ ਪ੍ਰੀਕ੍ਰਿਆ 'ਚ ਸ਼ਾਮਲ ਹੋਵੇਗੀ। ਉਹਨਾਂ ਇਹ ਵੀ ਕਿਹਾ ਕਿ ਮਨਜੀਤ ਸਿੰਘ ਜੀ.ਕੇ ਵੱਲੋਂ ਲੱਖਾਂ ਦੀ ਵਿਦੇਸ਼ੀ ਕਰੰਸੀ ਵੀ ਖੁਰਦ-ਬੁਰਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ ‘ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜੀਕੇ ਇਸ ਮਾਮਲੇ ਵਿੱਚ ਪੁਲਿਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ। -PTC News


Top News view more...

Latest News view more...

PTC NETWORK