ਦਿੱਲੀ 'ਚ ਪੇਪਰ ਕਾਰਡ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਦਿੱਲੀ 'ਚ ਪੇਪਰ ਕਾਰਡ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਰਾਇਣ ਇੰਡਸਟਰੀਅਲ ਇਲਾਕੇ ਫੇਸ-1 'ਚ ਅੱਜ ਸਵੇਰੇ ਇਕ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ।
[caption id="attachment_256212" align="aligncenter" width="300"] ਦਿੱਲੀ 'ਚ ਪੇਪਰ ਕਾਰਡ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption]
ਇਸ ਘਟਨਾ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਅੱਗ ਬੁਝਾਉਣ ਵਾਲੀਆਂ 23 ਗੱਡੀਆਂ ਘਟਨਾ ਵਾਲੀ ਥਾਂ 'ਤੇ ਭੇਜੀਆਂ ਗਈਆਂ।ਫਿਲਹਾਲ ਅੱਗ ਲੱਗਣ ਦੀ ਵਜ੍ਹਾ ਪਤਾ ਨਹੀਂ ਲੱਗ ਸਕੀ ਹੈ।
[caption id="attachment_256211" align="aligncenter" width="300"]
ਦਿੱਲੀ 'ਚ ਪੇਪਰ ਕਾਰਡ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption]
ਅੱਗ ਪੇਪਰ ਕਾਰਡ ਫੈਕਟਰੀ ਵਿਚ ਲੱਗੀ ਹੈ।ਦੱਸਣਯੋਗ ਹੈ ਕਿ ਮੰਗਲਵਾਰ ਨੂੰ ਕਰੋਲ ਬਾਗ ਸਥਿਤ ਇਕ ਹੋਟਲ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ ਸੀ, ਜਿਸ 'ਚ 17 ਲੋਕਾਂ ਦੀ ਮੌਤ ਹੋ ਗਈ ਸੀ।ਜਿਸ ਤੋਂ ਬਾਅਦ ਲੋਕਾਂ 'ਚ ਕਾਫੀ ਡਰ ਦਾ ਮਾਹੌਲ ਬਣ ਗਿਆ ਸੀ।
-PTC News