ਦਿੱਲੀ ਹਾਈਕੋਰਟ ਨੇ 1984 ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ 'ਤੇ ਲਗਾਈ ਰੋਕ
ਨਵੀਂ ਦਿੱਲੀ: 1984 ਸਿੱਖ ਦੰਗਿਆ ਦੇ ਦੋਸ਼ੀ ਅਤੇ ਦਿੱਲੀ ਦੇ ਸਾਬਕਾ ਸਾਂਸਦ ਮੈਂਬਰ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ।ਦਿੱਲੀ ਹਾਈਕੋਰਟ ਨੇ 1984 ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸੱਜਣ ਕੁਮਾਰ ਪਹਿਲਾਂ ਹੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਦੰਗਿਆਂ ਨਾਲ ਸਬੰਧਿਤ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜ਼਼ਿਕਰਯੋਗ ਹੈ ਕਿ ਜਸਟਿਸ ਯੋਗੇਸ਼ ਖੰਨਾ ਨੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੁਆਰਾ ਉਸਦੀ ਜ਼ਮਾਨਤ ਨੂੰ ਚੁਣੌਤੀ ਦੇਣ 'ਤੇ ਕੁਮਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਐਸਆਈਟੀ ਨੇ ਸਰਸਵਤੀ ਵਿਹਾਰ ਥਾਣੇ ਅਧੀਨ ਦੰਗਿਆਂ ਅਤੇ ਕਤਲ ਕੇਸ ਵਿੱਚ ਕੁਮਾਰ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਹੈ, ਜਿਸ ਦੀ ਸੁਣਵਾਈ ਚੱਲ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਦੰਗਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਨੇ ਕੇਂਦਰ ਸਰਕਾਰ ਦੇ ਸਟੈਂਡਿੰਗ ਵਕੀਲ ਅਜੈ ਦਿਗਪਾਲ ਰਾਹੀਂ ਕਿਹਾ ਕਿ ਕੁਮਾਰ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਿਲ ਸੀ ਅਤੇ ਕੁਝ ਮੁੱਖ ਗਵਾਹਾਂ ਤੋਂ ਪੁੱਛਗਿੱਛ ਹੋਣੀ ਬਾਕੀ ਹੈ, ਇਸ ਲਈ ਉਸ ਨੂੰ ਰਿਹਾਅ ਕਰਨ ਨਾਲ ਸਬੂਤਾਂ ਨਾਲ ਛੇੜਛਾੜ ਹੋ ਸਕਦੀ ਹੈ। ਅਦਾਲਤ ਨੇ 4 ਜੁਲਾਈ ਨੂੰ ਦਿੱਤੇ ਹੁਕਮਾਂ 'ਚ ਕਿਹਾ ਹੈ ਕਿ ਉਪਰੋਕਤ ਤੱਥਾਂ ਨੂੰ ਧਿਆਨ 'ਚ ਰੱਖਦੇ ਹੋਏ ਇਸ ਪਟੀਸ਼ਨ 'ਤੇ ਪ੍ਰਤੀਵਾਦੀ (ਕੁਮਾਰ) ਨੂੰ ਹਰ ਤਰ੍ਹਾਂ ਨਾਲ ਨੋਟਿਸ ਜਾਰੀ ਕੀਤਾ ਜਾਵੇ, ਜਿਸ ਦਾ ਉਹ 15 ਜੁਲਾਈ ਤੱਕ ਜਵਾਬ ਦੇਵੇ ਅਤੇ ਉਦੋਂ ਤੱਕ ਹੁਕਮ 27 ਅਪ੍ਰੈਲ ਨੂੰ ਰੁਕਣਾ ਚਾਹੀਦਾ ਹੈ। ਪਟੀਸ਼ਨਕਰਤਾ ਨੇ ਸਰਸਵਤੀ ਵਿਹਾਰ ਥਾਣੇ ਅਧੀਨ ਦੰਗੇ ਅਤੇ ਕਤਲ ਦੇ ਇੱਕ ਮਾਮਲੇ ਵਿੱਚ ਕੁਮਾਰ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਵੱਲੋਂ 27 ਅਪ੍ਰੈਲ ਨੂੰ ਦਿੱਤੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ 1991 'ਚ ਸਰਸਵਤੀ ਵਿਹਾਰ ਥਾਣੇ 'ਚ ਦੰਗਾ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਕੇਸ ਰੰਗਨਾਥ ਮਿਸ਼ਰਾ ਕਮਿਸ਼ਨ ਦੇ ਸਾਹਮਣੇ ਸਾਲ 1985 ਵਿੱਚ ਇੱਕ ਔਰਤ ਵੱਲੋਂ ਦਿੱਤੇ ਹਲਫ਼ਨਾਮੇ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਇਹ ਵੀ ਪੜ੍ਹੋ:ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਅੱਜ -PTC News