ਟਰੈਕਟਰ ਪਰੇਡ 'ਤੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਖ਼ਤਮ ,ਕੱਲ੍ਹ ਮੁੜ ਹੋਵੇਗੀ ਮੀਟਿੰਗ
ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 56ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। 26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਦੀ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਦੂਜੇ ਦਿਨ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਟਰੈਕਟਰ ਪਰੇਡ ਦੇ ਰੂਟ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਟਰੈਕਟਰ ਪਰੇਡ 'ਤੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ।
ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ
[caption id="attachment_467796" align="aligncenter" width="300"]
ਟਰੈਕਟਰ ਪਰੇਡ 'ਤੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਖ਼ਤਮ ,ਕੱਲ੍ਹ ਮੁੜ ਹੋਵੇਗੀ ਮੀਟਿੰਗ[/caption]
ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨੂੰ ਅਪਣਾ 26 ਜਨਵਰੀ ਦਾ ਪੂਰਾ ਰੋਡਮੈਪ ਦੱਸਿਆ ਹੈ। ਕਿਸਾਨ ਬਾਹਰੀ ਰਿੰਗ ਰੋਡ 'ਤੇ ਪਰੇਡ ਕਰਨ ਨੂੰ ਬਜ਼ਿਦ ਹਨ। ਪੁਲਿਸ ਨੇ ਕਿਸਾਨਾਂ ਨੂੰ ਆਪਣਾ ਰੂਟ ਪਲਾਨ ਬਦਲਣ ਲਈ ਕਿਹਾਹੈ।ਕੱਲ੍ਹ ਨੂੰ ਮੁੜ ਕਿਸਾਨਾਂ ਤੇ ਕੇਂਦਰ ਵਿਚਾਲੇ ਵਿਗਿਆਨ ਭਵਨ 'ਚ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਦੀ 7 ਮੈਂਬਰੀ ਕਮੇਟੀ ਨੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਹਰਿਆਣਾ ,ਯੂਪੀ ਅਤੇ ਦਿੱਲੀ ਪੁਲਿਸ ਦੇ ਵੱਡੇ ਅਧਿਕਾਰੀ ਵੀ ਮੌਜੂਦ ਸਨ।
[caption id="attachment_467794" align="aligncenter" width="300"]
ਟਰੈਕਟਰ ਪਰੇਡ 'ਤੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਖ਼ਤਮ ,ਕੱਲ੍ਹ ਮੁੜ ਹੋਵੇਗੀ ਮੀਟਿੰਗ[/caption]
ਕਿਸਾਨ ਲੀਡਰ ਡਾ.ਦਰਸ਼ਨਪਾਲ, ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ , ਹਨਨ ਮੌਲਾ , ਸ਼ਿਵ ਕੁਮਾਰ ਕੱਕਾ ,ਜਗਮੋਹਨ ਸਿੰਘ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਕਿਸਾਨ ਆਗੂਆਂ ਨੇ ਸਾਫ਼ ਕੀਤਾ ਹੈ ਕਿ ਕੁਝ ਵੀ ਹੋਵੇ 26 ਜਨਵਰੀ ਨੂੰ ਤੈਅ ਕੀਤੀ ਗਈ ਟਰੈਕਟਰ ਪਰੇਡ ਹਰ ਹਾਲਤ ਵਿੱਚ ਹੋਵੇਗੀ। ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨੂੰ ਕਿਹਾ ਕਈ ਸਾਡਾ ਅੰਦੋਲਨ ਸ਼ਾਂਤਮਈ ਸੀ ਤੇ ਸ਼ਾਂਤਮਈ ਰਹੇਗਾ।
[caption id="attachment_467797" align="aligncenter" width="300"]
ਟਰੈਕਟਰ ਪਰੇਡ 'ਤੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਖ਼ਤਮ ,ਕੱਲ੍ਹ ਮੁੜ ਹੋਵੇਗੀ ਮੀਟਿੰਗ[/caption]
Kisan Andolan: ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ 10ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਕਿਸਾਨ ਅੰਦੋਲਨ ਦਾ ਅੱਜ ਵੱਡਾ ਦਿਨ ਹੈ। ਕਿਸਾਨੀ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।
-PTCNews