ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ
ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ:ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਉਸ ਦੇ ਦੋਸਤ ਦੇ ਨਾਲ ਪੀਏ ਜੀਵਨਜੋਤ ਸਿੰਘ ਦੇ ਖਿਲਾਫ਼ ਦਿੱਲੀ ਗੁਰਦੁਆਰਾ ਕਮੇਟੀ ਦੇ 1.25 ਕਰੋੜ ਰੁਪਏਗਬਨ ਅਤੇ ਹਜ਼ਾਰਾਂ ਡਾਲਰਾਂ ਦਾ ਗਬਨ ਕਰਨ ਦਾ ਕੇਸ ਦਰਜ ਕੀਤਾ ਹੈ।
[caption id="attachment_449046" align="aligncenter" width="700"] ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ[/caption]
ਮਨਜੀਤ ਸਿੰਘ ਜੀ.ਕੇ. ਖਿਲਾਫ਼ ਇਹ ਕੇਸ ਧਾਰਾ 420, ਸੈਕਸ਼ਨ 7 ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ 409, 464 ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਧਾਰਾ 463, 1988, 13 ਤਹਿਤ ਘੁਟਾਲੇ ਕਰਨ ਲਈ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਹੋਵੇਗੀ ਮੀਟਿੰਗ
[caption id="attachment_449047" align="aligncenter" width="700"]
ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ[/caption]
ਅਦਾਲਤ ਨੇ ਜੀ.ਕੇ. ਨੂੰ ਗੁਰੂ ਦੀ ਗੋਲਕ ਦੇ 80 ਲੱਖ ਰੁਪਏ ਅਤੇ ਹਜ਼ਾਰਾਂ ਅਮਰੀਕੀ, ਕੈਨੇਡੀਅਨ ਅਤੇ ਮਲੇਸ਼ੀਆ ਡਾਲਰ ਗਬਨ ਕਰਨ ਦਾ ਦੋਸ਼ੀ ਪਾਇਆ ਸੀ। ਉਸ ਨੂੰ ਹਿਰਾਸਤ 'ਚ ਲੈ ਕੇ ਪੁਲਸ ਵਲੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
[caption id="attachment_449045" align="aligncenter" width="700"]
ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ[/caption]
ਦੱਸ ਦੇਈਏ ਕਿ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖਿਲਾਫ਼ ਪਟਿਆਲਾ ਹਾਊਸ ਕੋਰਟ ਨੇ ਇੱਕ ਹੋਰ ਕੇਸ ਵਿੱਚ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਸਨ।
-PTCNews