ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ! 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲ ਅੱਜ ਮੁੜ ਖੁੱਲ੍ਹਣਗੇ
ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ! 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲ ਅੱਜ ਮੁੜ ਖੁੱਲ੍ਹਣਗੇ:ਨਵੀਂ ਦਿੱਲੀ : ਕੋਰੋਨਾ ਮਹਾਂਮਾਰੀ ਕਾਰਨ ਪਿਛਲੇ 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲ (Delhi School reopening) ਅੱਜ ਤੋਂ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ(Students) ਲਈ ਖੋਲ੍ਹ ਦਿੱਤੇ ਜਾਣਗੇ। ਇਸ ਦੌਰਾਨ ਕੁਝ ਸਕੂਲ ਅੱਜ ਖੁੱਲ੍ਹਣਗੇ ਅਤੇ ਕੁਝ ਹਫ਼ਤੇ ਦੇ ਅੰਤ ਵਿਚ ਖੁੱਲ੍ਹਣਗੇ। ਇਸ ਸਬੰਧੀ ਸਕੂਲਾਂ ਨੇ ਪੂਰੀ ਤਿਆਰੀਕਰ ਲਈ ਹੈ। ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ [caption id="attachment_466999" align="aligncenter" width="300"] ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ! 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲਅੱਜ ਮੁੜ ਖੁੱਲ੍ਹਣਗੇ[/caption] ਜਾਣਕਾਰੀ ਅਨੁਸਾਰ ਕੋਵਿਡ-19 ਐਸਓਪੀ (SOP) ਦੀ ਪਾਲਣਾ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ (Students) ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਲਈ ਸਕੂਲ ਆਉਣ ਲਈ ਮਾਪਿਆਂ ਤੋਂ ਲਿਖਤੀ ਸਹਿਮਤੀ ਲਈ ਜਾ ਰਹੀ ਹੈ। ਓਧਰ ਸਕੂਲਾਂ ਨੇ ਮਾਪਿਆਂ-ਅਧਿਆਪਕਾਂ ਦੀਆਂ ਮੀਟਿੰਗਾਂ ਕਰਕੇ ਆਪਣੀ ਸੁਰੱਖਿਆ ਨਾਲ ਸਕੂਲ ਖੋਲ੍ਹਣ ਦਾ ਵਿਸ਼ਵਾਸ ਦਿੱਤਾ ਹੈ। ਦਰਅਸਲ 'ਚ ਕੋਰੋਨਾ ਟੀਕਾ ਲਗਣ ਦੇ ਨਾਲ ਹੀ ਦਿੱਲੀ ਵਿਚ ਮੁੜ ਸਕੂਲ ਖੁੱਲ੍ਹਣ ਦੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੱਸ ਦੇਈਏ ਕਿ ਅਜੇ ਸਿਰਫ 10ਵੀਂ ਅਤੇ 12ਵੀਂ ਦੀਆਂ ਕਲਾਸਾਂ 18 ਜਨਵਰੀ ਤੋਂ ਸ਼ੁਰੂ ਹੋਣਗੀਆਂ। ਦਿੱਲੀ ਵਿੱਚ ਸਰਕਾਰੀ, ਸਹਾਇਤਾ ਪ੍ਰਾਪਤ/ ਗੈਰ-ਸਹਾਇਤਾ ਪ੍ਰਾਪਤ ਸਕੂਲ 10 ਮਹੀਨਿਆਂ ਬਾਅਦ ਖੁੱਲ੍ਹਣਗੇ। ਸਕੂਲ ਖੁੱਲ੍ਹਣ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪੜ੍ਹੋ ਹੋਰ ਖ਼ਬਰਾਂ :ਭਾਰਤ ਦੇ ਇਸ ਵਿਅਕਤੀ ਨੂੰ ਸਭ ਤੋਂ ਪਹਿਲਾਂ ਲੱਗਾ ਕੋਰੋਨਾ ਦਾ ਟੀਕਾ , ਜਾਣੋਂ ਕੌਣ ਹੈ ਇਹ ਸ਼ਖਸ [caption id="attachment_466996" align="aligncenter" width="275"] ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ! 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲਅੱਜ ਮੁੜ ਖੁੱਲ੍ਹਣਗੇ[/caption] ਬੱਚਿਆਂ ਲਈ ਜ਼ਰੂਰੀ ਨਿਯਮ : ਸਿਰਫ 10 ਵੀਂ ਅਤੇ 12 ਵੀਂ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਸਹਿਮਤੀ ਤੋਂ ਬਾਅਦ ਸਕੂਲ ਜਾਣ ਦੀ ਇਜਾਜ਼ਤ ਹੋਵੇਗੀ। ਕੰਟੇਨਮੈਂਟ ਜ਼ੋਨ ਵਿਚ ਸਕੂਲ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕੰਨਟੇਨਮੈਂਟ ਜ਼ੋਨ ਵਿਚ ਰਹਿਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਸਕੂਲ ਆਉਣ ਦੀ ਇਜਾਜ਼ਤ ਨਹੀਂ। [caption id="attachment_466997" align="aligncenter" width="300"] ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ! 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲਅੱਜ ਮੁੜ ਖੁੱਲ੍ਹਣਗੇ[/caption] ਦਿੱਲੀ ਸਰਕਾਰ ਸਿਰਫ ਪ੍ਰੀ-ਬੋਰਡ ਪ੍ਰੀਖਿਆਵਾਂ ਰੱਖਦੇ ਹੋਏ ਸਕੂਲ ਦੁਬਾਰਾ ਖੋਲ੍ਹ ਰਹੀ ਹੈ ਅਤੇ ਇਸ ਦੌਰਾਨ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇਣਗੇ। ਸਕੂਲ ਦੁਬਾਰਾ ਖੁੱਲ੍ਹਣ ਤੋਂ ਬਾਅਦ ਵੀ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ ਅਤੇ ਘਰ ਰਹਿਣ ਵਾਲੇ ਆਨਲਾਈਨ ਕਲਾਸ ਅਟੇਂਡ ਕਰ ਸਰਦੇ ਹਨ। ਸਕੂਲ ਵੱਲੋਂ ਕੋਈ ਪਿਕ-ਡਰਾਪ ਦੀ ਸਹੂਲਤ ਨਹੀਂ ਦਿੱਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਖੁਦ ਸਕੂਲ ਪਹੁੰਚਣਾ ਪਏਗਾ। -PTCNews