ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ, ਇਕਬਾਲ ਸਿੰਘ 'ਤੇ ਸੀ 50 ਹਜ਼ਾਰ ਦਾ ਇਨਾਮ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਅੰਦੋਲਨ ਦਾ ਅੱਜ 77ਵਾਂ ਦਿਨ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਨਾਮਜ਼ਦ ਇਕਬਾਲ ਸਿੰਘ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੜ੍ਹੋ ਹੋਰ ਖ਼ਬਰਾਂ : 11 ਫਰਵਰੀ ਨੂੰ ਜਗਰਾਓਂ ਦੀ ਅਨਾਜ ਮੰਡੀ 'ਚ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ [caption id="attachment_473700" align="aligncenter" width="714"] ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ, ਇਕਬਾਲ ਸਿੰਘ 'ਤੇ ਸੀ 50 ਹਜ਼ਾਰ ਦਾ ਇਨਾਮ[/caption] ਜਾਣਕਾਰੀ ਅਨੁਸਾਰ ਇਕਬਾਲ ਸਿੰਘ ਦੀ ਗ੍ਰਿਫ਼ਤਾਰੀ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਬੀਤੀ ਰਾਤ ਹੋਈ ਹੈ। ਦਿੱਲੀ ਪੁਲਿਸ ਨੇ ਲਾਲ ਕਿਲ੍ਹੇ 'ਤੇ ਹੋਈਹਿੰਸਾ ਦੇ ਮਾਮਲੇ 'ਚ ਇਕਬਾਲ ਸਿੰਘ 'ਤੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ।ਇਕਬਾਲ ਸਿੰਘ 'ਤੇ 26 ਜਨਵਰੀ ਨੂੰ ਨੌਜਵਾਨਾਂ ਨੂੰ ਉਕਸਾਉਣ ਦੇ ਇਲਜ਼ਾਮ ਲੱਗੇ ਹਨ। [caption id="attachment_473701" align="aligncenter" width="300"] ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ, ਇਕਬਾਲ ਸਿੰਘ 'ਤੇ ਸੀ 50 ਹਜ਼ਾਰ ਦਾ ਇਨਾਮ[/caption] ਦੱਸਣਯੋਗ ਹੈ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਦਿੱਲੀ ਹਿੰਸਾ ਦੇ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ,ਜਿਹੜਾ ਇਸ ਮਾਮਲੇ 'ਚ ਲੋੜੀਂਦਾ ਸੀ। ਇਕਬਾਲ ਸਿੰਘ ਸਿਰ ਦਿੱਲੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ। [caption id="attachment_473698" align="aligncenter" width="535"] ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ, ਇਕਬਾਲ ਸਿੰਘ 'ਤੇ ਸੀ 50 ਹਜ਼ਾਰ ਦਾ ਇਨਾਮ[/caption] ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ :ਬਲਬੀਰ ਸਿੰਘ ਰਾਜੇਵਾਲ ਦੱਸ ਦੇਈਏ ਕਿ ਲਾਲ ਕਿਲ੍ਹੇ 'ਤੇ ਹਿੰਸਾ ਦਾ ਮਾਸਟਰ ਮਾਈਂਡ ਦੀਪ ਸਿੱਧੂ 15 ਦਿਨਾਂ ਬਾਅਦ ਮੰਗਲਵਾਰ ਸਵੇਰੇ ਗਿ੍ਫ਼ਤਾਰ ਕਰ ਲਿਆ ਗਿਆ ਸੀ। ਦਿੱਲੀ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਉਸਨੂੰ ਕਾਬੂ ਕੀਤਾ ਸੀ। ਉਸਦੀ ਗ੍ਰਿਫ਼ਤਾਰੀ ਤੋਂ ਬਾਅਦ ਦੀਪ ਨੂੰ ਦਿੱਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ , ਜਿੱਥੇ ਅਦਾਲਤ ਨੇ ਉਸ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਉਸ 'ਤੇ ਇਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ। -PTCNews