Wed, Sep 18, 2024
Whatsapp

ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

Reported by:  PTC News Desk  Edited by:  Pardeep Singh -- August 18th 2022 05:20 PM
ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

ਲੁਧਿਆਣਾ: ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੀੜਤਾਂ ਨੇ ਡ਼ੀਸੀ ਨੂੰ ਮੰਗ ਪੱਤਰ ਸੌੰਪ ਕੇ ਕਾਂਗਰਸੀ ਵਰਕਰ ਕਰਮਜੀਤ ਸਿੰਘ ਗਿੱਲ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮਾਮਲਾ ਦਰਜ ਕਰ ਦੀ ਮੰਗ ਕੀਤੀ ਹੈ।  ਇਸ ਮੌਕੇ 1984 ਸਿੱਖ ਕਤਲੇਆਮ ਪਰਿਵਾਰਾਂ ਦੇ ਪ੍ਰਧਾਨ ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਬੀਤੀ ਦਿਨੀਂ ਜਗਦੀਸ਼ ਟਾਈਟਲਰ ਵਾਲੀ ਟੀ ਸ਼ਰਟ ਪਾ ਕੇ ਕਾਂਗਰਸੀ ਵਰਕਰ ਕਰਮਜੀਤ ਸਿੰਘ ਗਿੱਲ ਵੱਲੋਂ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਗਦੀਸ਼ ਟਾਈਟਲ ਦੀ ਫੋਟੋ ਵਾਲੀ ਟੀ ਸ਼ਰਟ ਪਾ ਕੇ  ਸ੍ਰੀ ਦਰਬਾਰ ਸਾਹਿਬ ਵਿਖੇ ਫੋਟੋਆਂ ਖਿਚਵਾਈਆਂ। ਉਨ੍ਹਾਂ ਨੇ ਕਿਹਾ ਹੈ ਕਿ ਬਾਅਦ ਵਿੱਚ ਇਹ ਫੋਟੋਆਂ ਸੋਸ਼ਲ ਮੀਡੀਆ ਉੱਤੇ ਵਾਇਰਲ ਵੀ ਕੀਤੀਆਂ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸੀ ਵਰਕਰ ਉੱਤੇ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਵੀ ਪੜ੍ਹੋ:ਜਬਰ-ਜਨਾਹ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ 'ਤੇ ਰੋਸ ਵਜੋਂ ਥਾਣਾ ਸਿਟੀ ਦਾ ਘਿਰਾਓ -PTC News


Top News view more...

Latest News view more...

PTC NETWORK