ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਤੋਂ ਪਹਿਲਾਂ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹੜਤਾਲ 'ਤੇ
ਚੰਡੀਗੜ੍ਹ, 13 ਮਈ: ਜਿੱਥੇ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ, ਉੱਥੇ ਹੀ ਇਸ ਕਾਰਜ ਨੂੰ ਮੁਕੰਮਲ ਕਰਵਾਉਣਾ ਮੁੱਖ ਮੰਤਰੀ ਦੀ ਨਹੀਂ ਸਗੋਂ ਵਿਭਾਗ ਦੇ ਕਰਮਚਾਰੀਆਂ ਦੀ ਡਿਊਟੀ ਬਣਦੀ ਹੈ। ਇਹ ਵੀ ਪੜ੍ਹੋ: 'ਆਪ' ਵੱਲੋਂ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਥੋੜਾ ਇੰਤਜ਼ਾਰ ਕਰੋ: ਸਪੀਕਰ ਕੁਲਤਾਰ ਸੰਧਵਾਂ ਪਰ ਹਾਲ ਇਹ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕਰਮਚਾਰੀ ਜਿਨ੍ਹਾਂ ਨੇ ਕਿਸਾਨਾਂ ਨੂੰ ਇਸ ਨਵੀਂ ਪਹਿਲ ਲਈ ਹੁੰਗਾਰਾ ਦੇਣਾ ਉਹ ਆਪ ਹੜਤਾਲ 'ਤੇ ਜਾ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਤਮਾ ਸਕੀਮ ਅਧੀਨ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਦਾ ਸਮੂਹ ਆਤਮਾ ਸਟਾਫ ਆਪਣੀਆਂ ਸੇਵਾਵਾਂ ਬੜੀ ਤਨਦੇਹੀ ਨਾਲ ਨਿਭਾ ਰਿਹਾ ਹੈ। ਆਤਮਾ ਸਕੀਮ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਹੂਲਤਾਂ ਨੂੰ ਕਿਸਾਨਾਂ ਤੱਕ ਪਹੁੰਚਾ ਰਿਹਾ ਹੈ। ਪ੍ਰੰਤੂ ਸਮੂਹ ਆਤਮਾ ਸਟਾਫ ਨੂੰ ਪਿਛਲੇ 2 ਮਹੀਨੇ ਤੋਂ ਤਨਖਾਹ ਨਹੀਂ ਦਿੱਤੀ ਗਈ ਅਤੇ ਸਮੂਹ ਆਤਮਾ ਸਟਾਫ ਬੜੀ ਮੁਸ਼ਕਿਲ/ਆਰਥਿਕ ਮੰਦੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਹੁਣ ਸਟਾਫ ਨੇ ਵਿਭਾਗ ਦੇ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਦਿਆਂ ਸੌਂਪਦਿਆਂ ਬੇਨਤੀ ਕੀਤੀ ਹੈ ਕਿ ਸਮੂਹ ਆਤਮਾ ਸਟਾਫ ਦੀ 2 ਮਹੀਨੇ ਦੀ ਤਨਖਾਹ, ਇੰਨਕਰੀਮੈਂਟ ਅਤੇ ਬਣਦਾ ਬਕਾਇਆ ਜਾਰੀ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਿਛੇ ਦਿਨੀਂ ਜੋ 35,000 ਹਜਾਰ ਕੱਚਾ ਮੁਲਾਜਮਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਕੰਮ ਕਰ ਰਹੇਂ ਕੱਚੇ ਮੁਲਾਜਿਮਾਂ ਦੀ ਰਿਪੋਰਟ ਮੰਗੀ ਗਈ ਸੀ। ਇਸ ਨੂੰ ਮੁਖ ਰੱਖਦੇ ਵੀ ਸਮੂਹ ਆਤਮਾ ਸਟਾਫ ਦੀ ਡਿਟੇਲ ਸਿਫਾਰਿਸ਼ ਸਹਿਤ ਪ੍ਰਸੋਨਲ ਵਿਭਾਗ ਪੰਜਾਬ ਨੂੰ ਭੇਜ ਦਿੱਤੀ ਜਾਵੇ ਅਤੇ ਨਾਲ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਖਾਲੀ ਅਸਾਮੀਆਂ ਦੀ ਡਿਟੇਲ ਵੀ ਭੇਜੀ ਜਾਵੇ। ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਵੱਡੀ ਲੁੱਟ, ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਚਾਰ ਲੱਖ ਰੁਪਏ ਦੀ ਕੀਤੀ ਲੁੱਟ ਦੱਸ ਦੇਈਏ ਕਿ ਐਸ.ਏ.ਐਸ ਨਗਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਫਤਰ ਵਿਖੇ ਸਾਰੇ ਕਰਮਚਾਰੀ ਹੁਣ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਹੁਣ ਮੁੱਖ ਮੰਤਰੀ ਦੀ ਬੇਨਤੀ ਨੂੰ ਕਿਸਾਨਾਂ ਤੱਕ ਕਿਵੇਂ ਪਹੁੰਚਾਇਆ ਜਾਂਦਾ ਅਤੇ ਇਸਨੂੰ ਸਫ਼ਲ ਕਰਵਾਇਆ ਜਾਂਦਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। -PTC News