ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੈਡੀਕਲ ਅਫ਼ਸਰਾਂ ਦੀ ਡੈਪੂਟੇਸ਼ਨ ਰੱਦ ਕਰਨ ਦੇ ਹੁਕਮ
ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਉਚ ਪੱਧਰੀ ਕਰਨ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਕੜੀ ਤਹਿਤ ਹੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਵੱਖ-ਵੱਖ ਥਾਈਂ ਤਾਇਨਾਤ ਮੈਡੀਕਲ ਅਫਸਰਾਂ ਦੀ ਡੈਪੂਟੇਸ਼ਨ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਨੇ ਡੈਪੂਟੇਸ਼ਨਾਂ ਉਤੇ ਤਾਇਨਾਤ ਮੈਡੀਕਲ ਅਫਸਰਾਂ ਦੀ ਡੈਪੂਟੇਸ਼ਨ ਰੱਦ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਸਾਰੇ ਅਫਸਰ ਆਪਣੇ-ਆਪਣੇ ਦਫਤਰਾਂ ਵਿੱਚ ਤਾਇਨਾਤ ਰਹਿਣ ਤਾਂ ਕਿ ਲੋਕਾਂ ਨੂੰ ਸਹੀ ਸਮੇਂ ਉਤੇ ਸਿਹਤ ਸਹੂਲਤਾਂ ਮਿਲ ਸਕਣ। ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਪੁਲਿਸ ਨੂੰ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਹੁਕਮ, 11 ਸ਼ੱਕੀ ਹਿਰਾਸਤ 'ਚ ਲਏ