ਜਲੰਧਰ ਦੇ ਡਿਪਟੀ ਮੇਅਰ ਤੇ ਕਾਂਗਰਸੀ ਆਗੂ ਹਰਸਿਮਰਨਜੀਤ ਬੰਟੀ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
ਜਲੰਧਰ: ਪੰਜਾਬ ਦੇ ਹੁਸ਼ਿਆਰਪੁਰ ਸ਼ਹਿਰ ਦੇ ਮੇਅਰ ਅਤੇ ਕੌਂਸਲਰਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਹੁਣ ਜਲੰਧਰ ਵਿੱਚ ਵੀ ਡਿਪਟੀ ਮੇਅਰ ਤੇ ਕਾਂਗਰਸੀ ਆਗੂ ਹਰਸਿਮਰਨਜੀਤ ਬੰਟੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਬੰਟੀ ਨੇ ਆਪਣਾ ਅਸਤੀਫਾ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 60 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ। ਜਦੋਂ ਤੋਂ ਹੋਸ਼ ਆਈ ਹੈ, ਉਸ ਨੇ ਪਾਰਟੀ ਦੀ ਤਨ-ਮਨ ਨਾਲ ਸੇਵਾ ਕੀਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਵੀ ਦਿੱਤਾ ਪਰ ਹੁਣ ਪਾਰਟੀ 'ਚ ਕੁਝ ਅਜਿਹੇ ਆਗੂ ਆ ਗਏ ਹਨ, ਜੋ ਪਾਰਟੀ ਦੀ ਰੀੜ੍ਹ ਦੀ ਹੱਡੀ ਤੋੜਨ ਦਾ ਕੰਮ ਕਰ ਰਹੇ ਹਨ। ਆਪਣੇ ਅਸਤੀਫ਼ੇ 'ਚ ਸਿੱਧੇ ਤੌਰ 'ਤੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦਾ ਨਾਂਅ ਲਿਖਦੇ ਹੋਏ ਉਨ੍ਹਾਂ ਕਿਹਾ ਹੈ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਅਤੇ ਸੁਸ਼ੀਲ ਰਿੰਕੂ ਵਿਧਾਇਕ ਸਨ ਤਾਂ ਉਨ੍ਹਾਂ ਦਾ ਮਾਣ 7ਵੇਂ ਅਸਮਾਨ 'ਤੇ ਸੀ। 5 ਸਾਲ ਜ਼ਮੀਨ 'ਤੇ ਕੰਮ ਕਰਨ ਵਾਲੇ ਵਰਕਰਾਂ ਦੀ ਦੇਖਭਾਲ ਕਰਨਾ ਤਾਂ ਦੂਰ, ਉਨ੍ਹਾਂ ਕਦੇ ਵੀ ਉਨ੍ਹਾਂ ਨੂੰ ਸਿੱਧਾ ਜਵਾਬ ਨਹੀਂ ਦਿੱਤਾ, ਜਿਸ ਦਾ ਖਾਮਿਆਜ਼ਾ ਚੋਣਾਂ 'ਚ ਭੁਗਤਣਾ ਪਿਆ। ਬੰਟੀ ਨੇ ਸੁਸ਼ੀਲ ਰਿੰਕੂ 'ਤੇ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਦੋਸ਼ ਲਾਇਆ ਹੈ। ਇਹ ਵੀ ਪੜ੍ਹੋ : ਭਾਰਤ 'ਚ ਤੇਜ਼ੀ ਨਾਲ ਫੈਲ ਰਿਹਾ ਹੈ Monkeypox, ਕੇਰਲ 'ਚ ਮਿਲਿਆ ਇਕ ਹੋਰ ਮਰੀਜ਼ ਇੰਡੀਅਨ ਨੈਸ਼ਨਲ ਕਾਂਗਰਸ ਜ਼ਿਲ੍ਹਾ ਜਲੰਧਰ ਦੇ ਮੈਂਬਰ ਅਤੇ ਡਿਪਟੀ ਮੇਅਰ ਨਗਰ ਨਿਗਮ ਜਲੰਧਰ ਕਾਉਂਸਲਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ 6 ਸਾਲ ਲਈ ਕੱਢਿਆਂ ਜਾਂਦਾ ਹੈ। -PTC News