ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
ਚੰਡੀਗੜ੍ਹ : ਪੰਜਾਬ ਦੇ ਡਿਪਟੀ ਸਪੀਕਰ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੋੜੀ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ ਜੇ ਉਨ੍ਹਾਂ ਵਿੱਚ ਕੋਈ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਹ ਆਪਣਾ ਕੋਵਿਡ-19 ਟੈਸਟ ਜ਼ਰੂਰ ਕਰਵਾਉਣ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਲੱਛਣ ਪਾਏ ਜਾਣ ਉਤੇ ਡਾਕਟਰ ਦੀ ਸਲਾਹ ਜ਼ਰੂਰ ਲਵੋ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਸੀ ਜੋ ਪਿਛਲੇ ਕੁਝ ਦਿਨਾਂ 'ਚ ਉਸਦੇ ਸੰਪਰਕ ਵਿਚ ਆਏ ਹਨ ਆਪਣਾ ਕੋਵਿਡ ਟੈਸਟ ਕਰਵਾਉਣ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਸੀ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਕਿ ਕੋਰੋਨਾ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਵੀ ਪੜ੍ਹੋ : ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਗੋਲ਼ੀ ਮਾਰ ਕੇ ਦਿੱਤੀ ਜਾਨThis is to inform all that I have been tested positive for COVID-19 Requesting all those who gets in contact with me recently to get themselves tested for COVID-19 if they feel any symptom. — Jai Krishan Singh Rouri (@RouriJai) July 30, 2022