ਡੇਰਾਬੱਸੀ 'ਚ ਰੂੰ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ
ਡੇਰਾਬੱਸੀ 'ਚ ਰੂੰ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ,ਡੇਰਾਬੱਸੀ : ਅੱਜ ਡੇਰਾਬੱਸੀ ਦੇ ਪਿੰਡ ਬੇਹੜਾ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋ ਰੂੰ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ।
[caption id="attachment_275100" align="aligncenter" width="300"] ਡੇਰਾਬੱਸੀ 'ਚ ਰੂੰ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ[/caption]
ਅੱਗ ਲੱਗਣ ਦੀ ਸੂਚਨਾ 'ਤੇ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ।
ਹੋਰ ਪੜ੍ਹੋ:ਕਰਨਾਲ ‘ਚ ਟਰੱਕ ਨਾਲ ਕਾਰ ਟਕਰਾਉਣ ਤੇ ਦੋਵਾਂ ਨੂੰ ਲੱਗੀ ਭਿਆਨਕ ਅੱਗ,7 ਮਹੀਨੇ ਦੀ ਬੱਚੀ ਸਮੇਤ 4 ਮੌਤਾਂ
[caption id="attachment_275101" align="aligncenter" width="300"]
ਡੇਰਾਬੱਸੀ 'ਚ ਰੂੰ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ[/caption]
ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਜੇ. ਸੀ. ਬੀ. ਮਸ਼ੀਨ ਬੁਲਾ ਕੇ ਕੰਧ ਵੀ ਤੋੜੀ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।
-PTC News