ਬੇਅਦਬੀ ਮਾਮਲੇ 'ਚ ਡੇਰਾਮੁਖੀ ਗੁਰਮੀਤ ਰਾਮ ਰਹੀਮ ਦੀ ਪੇਸ਼ੀ ਅੱਜ
ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ 'ਚ ਨਾਮਜ਼ਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰੀਦਕੋਟ ਅਦਾਲਤ ਵਿੱਚ ਅੱਜ ਪੇਸ਼ੀ ਹੋਵੇਗੀ। ਡੇਰਾਮੁਖੀ ਦੀ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਹੋਵੇਗੀ। ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਮਾਮਲਿਆਂ ਨਾਲ ਸਬੰਧਿਤ 3 ਵੱਖ-ਵੱਖ ਕੇਸਾਂ ਵਿੱਚ ਡੇਰਾ ਮੁਖੀ ਨੂੰ ਨਾਮਜ਼ਦ ਹੋਇਆ ਹੈ। ਕਾਬਿਲੇਗੌਰ ਹੈ ਕਿ ਗੁਰਮੀਤ ਰਾਮ ਰਹੀਮ ਨੇ ਬਰਗਾੜੀ ਬੇਅਦਬੀ ਮਾਮਲਿਆਂ 'ਚ ਨਿੱਜੀ ਤੌਰ 'ਤੇ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਸੁਣਵਾਈ ਦੀ ਮੰਗ ਕੀਤੀ ਗਈ ਸੀ। ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਡੇਰਾਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਮਿਲ ਗਈ ਸੀ। ਜਾਂਚ ਟੀਮ ਨੇ ਰਾਮ ਰਹੀਮ ਨੂੰ ਫ਼ਰੀਦਕੋਟ ਲਿਆਉਣ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਜਾਂਚ ਟੀਮ ਦੀ ਇਹ ਮੰਗ ਠੁਕਰਾ ਦਿੱਤੀ। ਪੰਜਾਬ ਪੁਲਿਸ ਬੇਅਦਬੀ ਦੇ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰ ਰਹੀ ਸੀ। ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੁੱਛਗਿੱਛ ਹੋਵੇਗੀ ਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਟਰਾਇਲ ਹੋਵੇਗਾ। ਪੰਜਾਬ-ਹਰਿਆਣਾ ਹਾਈ ਕੋਰਟ (High Court) ਨੇ ਬੀਤੇ ਦਿਨ ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰਾ ਮੁਖੀ (Dera Sirsa Chief) ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਸੀ ਅਦਾਲਤ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ (Punjab) ਲਿਆਉਣ 'ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਫਰੀਦਕੋਟ ਦੀ ਅਦਾਲਤ ਵੱਲੋਂ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸੀ ਪਰ ਹਾਈ ਕੋਰਟ ਨੇ ਸਪੱਸ਼ਟ ਕਿਹਾ ਸੀ ਕਿ ਸੁਰੱਖਿਆ ਕਾਰਨਾਂ ਕਰ ਕੇ ਡੇਰਾ ਮੁਖੀ ਨੂੰ ਪੰਜਾਬ ਨਹੀਂ ਭੇਜਿਆ ਜਾ ਸਕਦਾ। ਅਜਿਹੇ 'ਚ ਪੰਜਾਬ ਪੁਲਿਸ ਦੀ ਐਸਆਈਟੀ ਸੁਨਾਰੀਆ ਜੇਲ੍ਹ ਗਈ ਪਰ ਪੁੱਛਗਿੱਛ 'ਚ ਕੁਝ ਜ਼ਿਆਦਾ ਨਹੀਂ ਨਿਕਲਿਆ। ਪੰਜਾਬ ਪੁਲਿਸ ਨੇ ਧਾਰਮਿਕ ਗ੍ਰੰਥਾਂ ਦੀ ਚੋਰੀ, ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਬੇਅਦਬੀ ਬਾਰੇ ਹੱਥ ਲਿਖਤ ਪੋਸਟਰ ਲਾਉਣ ਤੇ ਧਾਰਮਿਕ ਗ੍ਰੰਥ ਦੇ ਪੰਨੇ ਪਾੜ ਕੇ ਬੇਅਦਬੀ ਦੇ ਮਾਮਲਿਆਂ ਵਿੱਚ ਕੇਸ ਦਰਜ ਕਰ ਕੇ ਐਸਆਈਟੀ ਦਾ ਗਠਨ ਕੀਤਾ ਸੀ। ਇਨ੍ਹਾਂ ਕੇਸਾਂ ਵਿੱਚ ਕੁਝ ਗਵਾਹਾਂ ਦੇ ਬਿਆਨਾਂ ਦੇ ਆਧਾਰ ਉਤੇ ਡੇਰਾ ਮੁਖੀ ਨੂੰ ਐਸਆਈਟੀ ਨੇ ਦੋਸ਼ੀ ਮੰਨਿਆ ਹੈ। ਇਹ ਵੀ ਪੜ੍ਹੋ :ਇਕ ਦਿਨ ਬਾਅਦ ਫਿਰ ਤੋਂ ਵਧੇ ਕੋਰੋਨਾ ਦੇ ਮਾਮਲੇ, 24 ਘੰਟਿਆਂ 'ਚ 3,205 ਨਵੇਂ ਕੇਸ ਆਏ ਸਾਹਮਣੇ