Wed, Nov 27, 2024
Whatsapp

ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

Reported by:  PTC News Desk  Edited by:  Shanker Badra -- July 07th 2021 10:00 AM -- Updated: July 07th 2021 10:21 AM
ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ (Legendary actor ) ਦਿਲੀਪ ਕੁਮਾਰ (Dilip Kumar dies )ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਦਿਲੀਪ ਕੁਮਾਰ (Dilip Kumar )ਨੇ 98 ਸਾਲ ਦੀ ਉਮਰ 'ਚ ਬੁੱਧਵਾਰ ਸਵੇਰੇ 7.30 ਵਜੇ ਮੁੰਬਈ (Mumbai )ਦੇ ਹਸਪਤਾਲ 'ਚ ਆਖ਼ਰੀ ਸਾਹ ਲਏ ਹਨ। ਉਹ ਪਿਛਲੇ ਮਹੀਨੇ ਤੋਂ ਸਾਹ ਨਾਲ ਸਬੰਧਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਦਿਲੀਪ ਕੁਮਾਰ ਦੇ ਦਿਹਾਂਤ ਨਾਲ ਬਾਲੀਵੁੱਡ ਅਤੇ ਦੇਸ਼ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ Dilip Kumar dies : ਦਿਲੀਪ ਕੁਮਾਰ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਕਾਰਨ ਉਸਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦਿਲੀਪ ਕੁਮਾਰ ਨੂੰ ਪਿਛਲੇ ਇਕ ਮਹੀਨੇ ਤੋਂ 2 ਵਾਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। 5 ਜੁਲਾਈ ਨੂੰ ਹੀ ਦਿਲੀਪ ਕੁਮਾਰ ਦੇ ਟਵਿੱਟਰ ਹੈਂਡਲ ਤੋਂ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਲਿਆ ਗਿਆ ਸੀ। [caption id="attachment_512932" align="aligncenter" width="300"] ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ[/caption] Dilip Kumar dies :ਦਿਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਵੱਲੋਂ ਬਿਆਨ 'ਚ ਕਿਹਾ ਗਿਆ ਸੀ ਕਿ ਦਿਲੀਪ ਕੁਮਾਰ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਉਹ ਅਜੇ ਵੀ ਹਸਪਤਾਲ 'ਚ ਹਨ ਪਰ ਉਨ੍ਹਾ ਦੀ ਸਿਹਤ ਸਬੰਧੀ ਅਪਡੇਟ ਤੋਂ 2 ਦਿਨ ਬਾਅਦ ਹੀ ਦਿਲੀਪ ਕੁਮਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦਿਲੀਪ ਸਹਿਬ ਦੀ ਪਤਨੀ ਅਤੇ ਅਭਿਨੇਤਰੀ ਸਾਇਰਾ ਬਾਨੋ ਉਹਨਾਂ ਨਾਲ ਆਖਰੀ ਸਾਹ ਤੱਕ ਨਾਲ ਰਹੀ। ਸਾਇਰਾ ਦਿਲੀਪ ਕੁਮਾਰ ਦਾ ਖਾਸ ਖਿਆਲ ਰੱਖ ਰਹੀ ਸੀ ਅਤੇ ਪ੍ਰਸ਼ੰਸਕਾਂ ਨੂੰ ਨਿਰੰਤਰ ਪ੍ਰਾਰਥਨਾ ਕਰਨ ਦੀ ਅਪੀਲ ਵੀ ਕਰ ਰਹੀ ਸੀ। [caption id="attachment_512933" align="aligncenter" width="300"] ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ[/caption] Dilip Kumar dies :ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਕਾਰਨ ਪਿਛਲੇ ਸਾਲ ਦਿਲੀਪ ਕੁਮਾਰ ਦੇ ਦੋ ਛੋਟੇ ਭਰਾ ਦੀ ਮੌਤ ਹੋ ਗਈ ਸੀ। 21 ਅਗਸਤ ਨੂੰ 88 ਸਾਲ ਦੀ ਅਸਲਮ ਅਤੇ ਫਿਰ 2 ਸਤੰਬਰ ਨੂੰ 90 ਸਾਲਾ ਅਹਿਸਾਨ ਦਾ ਦੇਹਾਂਤ ਹੋ ਗਿਆ ਸੀ। ਇਸ ਕਾਰਨ ਸਾਇਰਾ ਬਾਨੋ ਅਤੇ ਦਿਲੀਪ ਕੁਮਾਰ ਨੇ 11 ਅਕਤੂਬਰ ਨੂੰ ਆਪਣੇ 54 ਵੇਂ ਵਿਆਹ ਦੀ ਵਰ੍ਹੇਗੰਢ ਨਹੀਂ ਮਨਾਈ ਸੀ। [caption id="attachment_512931" align="aligncenter" width="300"] ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ[/caption] Dilip Kumar dies : ਦਿਲੀਪ ਕੁਮਾਰ ਦਾ ਅਸਲ ਨਾਮ ਮੁਹੰਮਦ ਯੂਸਫ਼ ਖ਼ਾਨ ਸੀ। ਉਨ੍ਹਾਂ ਨੇ 'ਜਵਾਰ ਭਟਾ' (1944), 'ਅੰਦਾਜ਼' (1949), 'ਆਣ' (1952), 'ਦੇਵਦਾਸ' (1955), 'ਆਜ਼ਾਦ' (1955), 'ਮੁਗਲ-ਏ-ਆਜ਼ਮ' (1960), 'ਗੰਗਾ ਅਤੇ 50 ਤੋਂ ਵੱਧ ਬਾਲੀਵੁੱਡ ਫਿਲਮਾਂ ਵਿਚ ਕੰਮ ਕੀਤਾ ਹੈ ,ਜਿਨ੍ਹਾਂ ਵਿਚ 'ਜਮੁਨਾ' (1961), 'ਕ੍ਰਾਂਤੀ' (1981), 'ਕਰਮਾ' (1986) ਅਤੇ 'ਸੌਦਾਗਰ' (1991) ਸ਼ਾਮਲ ਹਨ। [caption id="attachment_512926" align="aligncenter" width="300"] ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ[/caption] ਉਸ ਨੂੰ ਸਰਬੋਤਮ ਅਦਾਕਾਰਾ ਲਈ 8 ਵਾਰ ਫਿਲਮਫੇਅਰ ਅਵਾਰਡ ਮਿਲੇ ਹਨ। ਉਨ੍ਹਾਂ ਨੂੰ ਹਿੰਦੀ ਸਿਨੇਮਾ ਦੇ ਸਰਵਉੱਚ ਸਨਮਾਨ, ਦਾਦਾ ਸਾਹਿਬ ਫਾਲਕੇ ਅਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ ਹੈ। 2015 ਵਿਚ ਸਰਕਾਰ ਨੇ ਉਨ੍ਹਾਂ ਨੂੰ ਪਦਮ ਭੂਸ਼ਣ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਨਮਾਨ ਵੀ ਦਿੱਤਾ ਸੀ। ਉਹਨਾਂ ਦੀ ਮੌਤ ਕਾਰਨ ਸਾਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਬਾਲੀਵੁੱਡ ਦੇ ਸਿਤਾਰੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। -PTCNews


Top News view more...

Latest News view more...

PTC NETWORK