Wed, Nov 13, 2024
Whatsapp

BSF ਦੇ ਡਾਇਰੈਕਟਰ ਜਨਰਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਵਿਸ਼ੇਸ਼ ਚਰਚਾ

Reported by:  PTC News Desk  Edited by:  Pardeep Singh -- July 31st 2022 02:43 PM
BSF ਦੇ ਡਾਇਰੈਕਟਰ ਜਨਰਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਵਿਸ਼ੇਸ਼ ਚਰਚਾ

BSF ਦੇ ਡਾਇਰੈਕਟਰ ਜਨਰਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਵਿਸ਼ੇਸ਼ ਚਰਚਾ

ਚੰਡੀਗੜ੍ਹ: ਬੀਐਸਐਫ ਦੇ ਡਾਇਰੈਕਟਰ ਜਨਰਲ ਨੇ ਐਤਵਾਰ ਨੂੰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨੂੰ ਸੂਬੇ ਦੀਆਂ ਸਰਹੱਦਾਂ 'ਤੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਵਧਾਉਣ ਲਈ ਪ੍ਰੇਰਿਤ ਕੀਤਾ। bsf4 (1) ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮੱਦੇਨਜ਼ਰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੀ ਏਕਤਾ, ਅਖੰਡਤਾ, ਸੁਰੱਖਿਆ ਅਤੇ ਪ੍ਰਭੂਸੱਤਾ ਲਈ ਗੰਭੀਰ ਖਤਰਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਕਿਉਂਕਿ ਪੰਜਾਬ ਵਿਚ ਇਕ ਔਂਸ ਵੀ ਨਸ਼ਾ ਪੈਦਾ ਨਹੀਂ ਹੁੰਦਾ ਪਰ ਕਿਉਂਕਿ ਸੂਬਾ ਨਸ਼ਿਆਂ ਦੀ ਸਪਲਾਈ ਦੇ ਟਰਾਂਜ਼ਿਟ ਰੂਟ 'ਤੇ ਹੈ, ਇਸ ਲਈ ਦੇਸ਼ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਜੂਝ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸੁਚੱਜੀ ਵਿਉਂਤਬੰਦੀ ਅਤੇ ਨਿਰਵਿਘਨ ਰਣਨੀਤੀ ਨੂੰ ਅਮਲ ਵਿੱਚ ਲਿਆਉਣਾ ਦੇਸ਼ ਨੂੰ ਨਸ਼ਿਆਂ ਦੇ ਜ਼ਹਿਰ ਤੋਂ ਬਚਾਉਣ ਲਈ ‘ਬੈਰੀਅਰ’ ਵਜੋਂ ਕੰਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾਰਕੋ-ਗੈਂਗਸਟਰ-ਅੱਤਵਾਦੀ ਗਠਜੋੜ ਦੀ ਰੀੜ੍ਹ ਦੀ ਹੱਡੀ ਨੂੰ ਤੋੜਿਆ ਜਾਵੇ। ਭਗਵੰਤ ਮਾਨ ਨੇ  ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। bsf3 (1) ਸਰਹੱਦ ਪਾਰ ਅੱਤਵਾਦ ਅਤੇ ਤਸਕਰੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬੀ.ਐਸ.ਐਫ ਅਤੇ ਸੂਬਾ ਪੁਲਿਸ ਨੂੰ ਆਧੁਨਿਕ ਹਥਿਆਰਾਂ ਅਤੇ ਯੰਤਰਾਂ ਨਾਲ ਲੈਸ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਪਹਿਲਾਂ ਹੀ ਹਰੀ ਝੰਡੀ ਦੇ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਬੀ.ਐਸ.ਐਫ ਦੋਵੇਂ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਦੋਵਾਂ ਫੋਰਸਾਂ ਵੱਲੋਂ ਕੀਤੇ ਜਾ ਰਹੇ ਸਖ਼ਤ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਉਣਗੇ। ਇਹ ਵੀ ਪੜ੍ਹੋ:CWG 2022: ਮੀਰਾਬਾਈ ਚਾਨੂ ਦੇ ਗੋਲਡ ਜਿੱਤਣ 'ਤੇ PM ਮੋਦੀ ਸਮੇਤ ਕਈ ਸਿਆਸੀ ਆਗੂਆਂ ਨੇ ਦਿੱਤੀ ਵਧਾਈ  -PTC News

Top News view more...

Latest News view more...

PTC NETWORK