ਕੂੜਾ ਸਾੜਨ ਨੂੰ ਲੈ ਕੇ ਹੋਇਆ ਝਗੜਾ, 2 ਦੁਕਾਨਦਾਰ ਹੋਏ ਆਹਮੋ-ਸਾਹਮਣੇ
ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਜਮਾਲਪੁਰ ਅਧੀਨ ਪੈਂਦੇ ਇਲਾਕੇ ਰਾਮਨਗਰ 'ਚ ਅੱਜ ਕੂੜਾ ਸਾੜਨ ਨੂੰ ਲੈ ਕੇ ਖ਼ਬਰ ਵੇਖਣ ਨੂੰ ਮਿਲੀ ਹੈ। ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਕੂੜਾ ਸਾੜਨ ਨੂੰ ਲੈ ਕੇ ਦੋ ਦੁਕਾਨਦਾਰ ਆਹਮੋ-ਸਾਹਮਣੇ ਹੋ ਗਏ ਹਨ। ਇਸ ਦੌਰਾਨ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ, ਕਾਰਵਾਈ ਨਾ ਹੋਣ ਕਾਰਨ ਲੋਕਾਂ ਨੇ ਧਰਨਾ ਲਗਾ ਦਿੱਤਾ। ਇੰਨਾ ਹੀ ਨਹੀਂ ਕੁੱਟਮਾਰ ਦੀ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਕਾਰਨ ਕਾਰਵਾਈ ਨਾ ਹੋਣ ਕਾਰਨ ਲੋਕਾਂ ਨੇ ਧਰਨਾ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸਾਹਮਣੇ ਦੁਕਾਨਦਾਰ ਵੱਲੋਂ ਦੁਕਾਨ ਦੇ ਬਾਹਰ ਕੂੜਾ ਸਾੜਿਆ ਜਾ ਰਿਹਾ ਸੀ, ਜਦੋਂ ਉਸ ਨੂੰ ਰੋਕਿਆ ਗਿਆ ਤਾਂ ਉਹ ਬਹਿਸ ਕਰਨ ਤੋਂ ਬਾਅਦ ਤਕਰਾਰ 'ਚ ਪੈ ਗਿਆ, ਜਿਸ ਤੋਂ ਬਾਅਦ ਮਾਮਲਾ ਵਧਦਾ ਦੇਖ ਕੇ ਦੇਰ ਸ਼ਾਮ ਥਾਣੇ 'ਚ ਸ਼ਿਕਾਇਤ ਕਰਨ ਲਈ ਗਿਆ। ਉਸ 'ਤੇ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਉਹ ਜ਼ਖਮੀ ਹੋ ਗਿਆ ਅਤੇ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰ ਕੁਝ ਸਮੇਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ, ਜਾਂਚ ਕੀਤੀ ਜਾ ਰਹੀ ਹੈ, ਇਸ ਲਈ ਪੁਲਸ ਨੇ ਕਿਹਾ ਕਿ ਸੀਸੀਟੀਵੀ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। -PTC News