ਕਿਸੇ ਵੀ ਧਰਮ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਗਵੰਤ ਸਿੰਘ ਮਾਨ
ਚੰਡੀਗੜ੍ਹ : ਅੱਜ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਗਊਆਂ ਦੀ ਹੱਤਿਆ ਦੇ ਮਾਮਲੇ ਵਿੱਚ ਭਗਵੰਤ ਸਿੰਘ ਮਾਨ ਨੇ ਸਖ਼ਤ ਨਿੰਦਾ ਕੀਤੀ ਅਤੇ ਪੁਲਿਸ ਨੂੰ ਜਲਦ ਤੋਂ ਜਲਦ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਸਾਰੇ ਮੁਲਜ਼ਮਾਂ ਉਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਹੁਸ਼ਿਆਰਪੁਰ ਜ਼ਿਲ੍ਹੇ ਦੇ ਚੌਲਾਂਗ ਰੇਲਵੇ ਕਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਡੀਜੀਪੀ ਨੂੰ ਇਸ ਘਿਨਾਉਣੇ ਅਪਰਾਧ ਦੇ ਮੁਲਜ਼ਮਾਂ ਨੂੰ ਸਜ਼ਾ ਦੇਣ ਲਈ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਮਾਨ ਨੇ ਡੀਜੀਪੀ ਨੂੰ ਹਦਾਇਤਾਂ ਦਿੱਤੀਆਂ ਕਿ ਅਜਿਹੇ ਅਪਰਾਧਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਾ ਕਿਸੇ ਵੀ ਕੀਮਤ ਉਤੇ ਖਰਾਬ ਨਹੀਂ ਹੋਣ ਦਵਾਂਗੇ। ਸਮਾਜ ਵਿਰੋਧੀ ਤਾਕਤਾਂ ਦੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਹੁਣ ਸਫਲ ਨਹੀਂ ਹੋਣ ਵਾਲੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਵਿੱਚ ਕਿਸੇ ਵੀ ਧਰਮ ਦੀ ਬੇਅਦਬੀ ਦੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਹੁਣ ਸਫਲ ਨਹੀਂ ਹੋਣ ਵਾਲੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਿਸੇ ਵੀ ਧਰਮ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਮੁਲਜ਼ਮਾਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਕੀਮਤ ਉਤੇ ਪੰਜਾਬ ਦਾ ਮਾਹੌਲ ਵਿਗੜਨ ਨਹੀਂ ਦਿੱਤਾ ਜਾਵੇਗਾ। ਸੂਬੇ ਦੀ ਅਮਨ-ਸ਼ਾਂਤ ਅਤੇ ਭਾਈਚਾਰਾ ਬਣਾਏ ਰੱਖਣਾ ਸਾਡੀ ਪਹਿਲੀ ਤਰਜੀਹ ਹੈ। ਪੰਜਾਬ ਦੇ ਕਿਸੇ ਵੀ ਵਿਅਕਤੀ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾਵੇਗੀ। ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਹ ਵੀ ਪੜ੍ਹੋ : ਰੈਸਟੋਰੈਂਟ 'ਤੇ ਫਾਇਰਿੰਗ, ਮਾਲਕ ਨੇ ਬਿਸ਼ਨੋਈ 'ਤੇ ਫਿਰੌਤੀ ਮੰਗਣ ਦੇ ਲਾਏ ਦੋਸ਼