ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਮੁੜ ਹੋਇਆ ਵਾਧਾ, ਜਾਣੋ ਕਿੰਨਾ
ਨਵੀਂ ਦਿੱਲੀ : ਮਹਿੰਗਾਈ ਦੀ ਮਾਰ ਨਾਲ ਆਮ ਆਦਮੀ ਦਾ ਬੁਰਾ ਹਾਲ ਹੈ। ਇਸ ਵਿਚਕਾਰ 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 50 ਰੁਪਏ ਹੋਰ ਵਧ ਗਈ ਹੈ। ਅੱਜ ਤੋਂ ਘਰੇਲੂ ਸਿਲੰਡਰ ਦੀ ਕੀਮਤ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 999.50 ਰੁਪਏ ਹੋ ਗਈ ਹੈ। ਵਧੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਇਸ ਤੋਂ ਪਹਿਲਾਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੇ ਹੋਏ ਤੇਲ ਕੰਪਨੀਆਂ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਉਦੋਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 102 ਰੁਪਏ ਵਧਾ ਦਿੱਤੀ ਗਈ ਸੀ। ਹੁਣ ਤੁਹਾਨੂੰ ਇਸ ਸਿਲੰਡਰ ਲਈ 2355.50 ਰੁਪਏ ਦੇਣੇ ਪੈਣਗੇ। 1 ਮਈ ਦੀ ਸਮੀਖਿਆ 'ਚ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਆਮ ਆਦਮੀ ਨੇ ਸੁੱਖ ਦਾ ਸਾਹ ਲਿਆ ਸੀ ਪਰ ਹੁਣ ਉਨ੍ਹਾਂ ਨੂੰ ਝਟਕਾ ਲੱਗਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਵਿੱਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 949.50 ਰੁਪਏ ਤੱਕ ਪਹੁੰਚ ਗਈ ਸੀ। ਹੁਣ ਇੱਕ ਵਾਰ ਫਿਰ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਕੀਮਤਾਂ 'ਚ ਵਾਧੇ ਤੋਂ ਬਾਅਦ ਹੁਣ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 999.50 ਰੁਪਏ 'ਤੇ ਪਹੁੰਚ ਗਈ ਹੈ। ਦੱਸ ਦੇਈਏ ਕਿ ਇਸ ਮਹੀਨੇ ਦੀ ਪਹਿਲੀ ਤਰੀਕ ਨੂੰ ਤੇਲ ਕੰਪਨੀਆਂ ਨੇ ਐਲਪੀਜੀ ਗੈਸ ਦੀ ਕੀਮਤ ਵਿੱਚ 102.50 ਰੁਪਏ ਦਾ ਵਾਧਾ ਕੀਤਾ ਸੀ। ਇਹ ਕੀਮਤਾਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ 'ਤੇ ਵਧਾਈਆਂ ਗਈਆਂ ਹਨ। ਕੀਮਤ 'ਚ ਵਾਧੇ ਤੋਂ ਬਾਅਦ ਹੁਣ ਦਿੱਲੀ 'ਚ ਇਸ ਨੀਲੇ ਸਿਲੰਡਰ ਦੀ ਨਵੀਂ ਕੀਮਤ 2355.50 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 2253 ਰੁਪਏ ਸੀ। ਇਸ ਦੇ ਨਾਲ ਹੀ 5 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਫਿਲਹਾਲ 655 ਰੁਪਏ ਹੈ। ਇੱਕ ਮਹੀਨਾ ਪਹਿਲਾਂ 1 ਅਪ੍ਰੈਲ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 250 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 1 ਮਾਰਚ ਨੂੰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 105 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ 22 ਮਾਰਚ ਨੂੰ ਇਸ ਵਿੱਚ 9 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਹ ਵੀ ਪੜ੍ਹੋ : ਝੋਨੇ ਦੀ ਲੁਆਈ ਨੂੰ ਲੈ ਕੇ ਸਰਕਾਰ ਦਾ ਨਵਾਂ ਫਾਰਮੂਲਾ, ਤਿੰਨ ਪੜਾਅ 'ਚ ਹੋਵੇਗੀ ਲੁਆਈ