Sun, Nov 24, 2024
Whatsapp

22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

Reported by:  PTC News Desk  Edited by:  Ravinder Singh -- April 01st 2022 12:44 PM
22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅੰਮ੍ਰਿਤਸਰ : ਉੱਤਰਾਖੰਡ ਵਿਚ ਪੰਦਰਾਂ ਹਜ਼ਾਰ ਫੁੱਟ ਦੀ ਉਚਾਈ ’ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਵਾਰ ਸਾਲਾਨਾ ਯਾਤਰਾ ਲਈ 22 ਮਈ ਨੂੰ ਖੋਲ੍ਹੇ ਜਾਣਗੇ। ਇਹ ਫ਼ੈਸਲਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਗਿਆ ਹੈ। 22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟਇਹ ਜਾਣਕਾਰੀ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦਿੱਤੀ ਹੈ। ਰੱਖ-ਰਖਾਅ ਦਾ ਕੰਮ ਟਰੱਸਟ ਵੱਲੋਂ ਕੀਤਾ ਜਾ ਰਿਹਾ ਹੈ। ਭਾਰਤੀ ਫੌਜ ਅਪ੍ਰੈਲ ਦੇ ਦੂਜੇ ਹਫਤੇ ਤੋਂ ਗੁਰਦੁਆਰੇ ਦੇ ਅੰਦਰੋਂ ਅਤੇ ਆਲੇ ਦੁਆਲੇ ਤੋਂ ਬਰਫ ਹਟਾਉਣੀ ਸ਼ੁਰੂ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਹਿਲਾਂ ਟਰੱਸਟ ਦੇ ਮੈਂਬਰਾਂ ਅਤੇ ਅਧਿਕਾਰੀਆਂ ਸਮੇਤ ਭਾਰਤੀ ਫੌਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਸ ਤੋਂ ਬਾਅਦ ਉਤਰਾਖੰਡ ਸਰਕਾਰ ਨਾਲ ਵਿਚਾਰ ਕਰਨ ਮਗਰੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਐਤਵਾਰ ਨੂੰ ਸਵੇਰੇ ਸਾਢੇ ਦੱਸ ਵਜੇ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। 22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟਇਸ ਵੇਲੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਅੱਠ ਤੋਂ ਦੱਸ ਫੁੱਟ ਤੱਕ ਬਰਫ ਹੈ। ਗੁਰਦੁਆਰੇ ਦਾ ਸਰੋਵਰ, ਆਸਪਾਸ ਦੀਆਂ ਚੋਟੀਆਂ ਅਤੇ ਗੁਰਦੁਆਰੇ ਦੇ ਆਲੇ ਦੁਆਲੇ ਬਰਫ਼ ਜੰਮੀ ਹੋਈ ਹੈ। 22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟਉਨ੍ਹਾਂ ਦੱਸਿਆ ਕਿ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਇੰਜਨੀਅਰਜ਼ ਕੋਰ ਵੱਲੋਂ ਅਪਰੈਲ ਦੇ ਦੂਜੇ ਹਫ਼ਤੇ ਤੋਂ ਬਰਫ ਹਟਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੌਰਾਨ ਮੈਨੇਜਮੈਂਟ ਟਰੱਸਟ ਵੱਲੋਂ ਸ਼ਰਧਾਲੂਆਂ ਦੀ ਆਮਦ ਸਬੰਧੀ ਹੋਰ ਲੋੜੀਂਦੇ ਪ੍ਰਬੰਧ ਕਰਨੇ ਆਰੰਭ ਕਰ ਦਿੱਤੇ ਹਨ। ਦੋ ਸਾਲਾਂ ਦੌਰਾਨ ਕਰੋਨਾ ਕਾਲ ਵੇਲੇ ਇਹ ਸਾਲਾਨਾ ਯਾਤਰਾ ਪੂਰੀ ਤਰ੍ਹਾਂ ਆਰੰਭ ਨਹੀਂ ਹੋ ਸਕੀ ਸੀ। ਇਹ ਵੀ ਪੜ੍ਹੋ : VidhanSabha Session Live Update :ਮੁੱਖ ਮੰਤਰੀ ਭਗਵੰਤ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਸੌਂਪਣ ਲਈ ਮਤਾ ਕੀਤਾ ਪੇਸ਼


Top News view more...

Latest News view more...

PTC NETWORK