ਡਾ. ਧਰਮਵੀਰ ਗਾਂਧੀ ਨੇ ਕੇਜਰੀਵਾਲ ਘੇਰਿਆ, ਕੇਜਰੀਵਾਲ ਖਿਲਾਫ਼ ਕਾਰਵਾਈ ਦੀ ਮੰਗ
ਪਟਿਆਲਾ: ਆਮ ਆਦਮੀ ਪਾਰਟੀ ਦੇ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਕਾਰਵਾਈ ਕਰੇ। ਇਸ ਨੂੰ ਲੈ ਕੇ ਗਾਂਧੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੋ ਕਿ ਸੰਵਿਧਾਨਕ ਅਹੁਦੇ ਉੱਤੇ ਕਾਬਜ਼ ਹੈ ਉਸ ਵੱਲੋਂ ਪੰਜਾਬ ਦੀ ਭਾਈਚਾਰਕ ਸਾਂਝ ਵਿੱਚ ਦੁਫੇੜ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਉਹ ਫਿਰਕੂ ਰਾਜਨੀਤੀ ਕਰਕੇ ਪੰਜਾਬ ਵਿੱਚ ਰਾਜ ਕਰਨਾ ਚਾਹੁੰਦਾ ਹੈ। ਡਾ ਧਰਮਵੀਰ ਗਾਂਧੀ ਨੇ ਅਰਵਿੰਦ ਕੇਜਰੀਵਾਲ ਉੱਤੇ ਤਿੱਖੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਜੋ ਰਸਤੇ ਚ ਰੁਕਾਵਟ ਆਈ ਉਹ ਇਕ ਉਸ ਨਾਲ ਪੰਜਾਬ ਦਾ ਹਿੰਦੂ ਖਤਰੇ ਵਿੱਚ ਨਹੀਂ ਆਇਆ । ਡਾ ਧਰਮਵੀਰ ਗਾਂਧੀ ਨੇ ਕੁਮਾਰ ਵਿਸ਼ਵਾਸ ਵੱਲੋਂ ਅਰਵਿੰਦ ਕੇਜਰੀਵਾਲ ਉੱਤੇ ਟਿੱਪਣੀ ਕੀਤੀ ਗਈ ਅਤੇ ਇਸ ਦਾ ਵੀ ਗੰਭੀਰ ਨੋਟਿਸ ਲਿਆ ਅਤੇ ਇਲਜ਼ਾਮ ਲਾਇਆ ਕਿ ਸੱਤਾ ਦੇ ਲਾਲਚ ਵਿਚ ਇਹ ਅਰਵਿੰਦ ਕੇਜਰੀਵਾਲ ਕੁਝ ਵੀ ਕਰ ਸਕਦਾ ਹੈ। ਬੀਤੇ ਦਿਨੀ ਡਾਕਟਰ ਧਰਮਵੀਰ ਗਾਂਧੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਸਮਰਥਨ ਦਿੱਤਾ ਸੀ। ਇਸ ਮੌਕੇ ਉਨ੍ਹਾਂ ਨੇ ਕਿਹਾ ਸੀ ਕਿ ਮੌਜੂਦਾ ਸਮੇਂ 'ਚ ਵੀ ਮੁੱਖ ਮੰਤਰੀ ਦੇ ਤੌਰ 'ਤੇ ਪਟਿਆਲੇ ਦਾ ਵਿਕਾਸ ਕਰਵਾਉਣ ਵਿੱਚ ਕੈਪਟਨ ਅਮਰਿੰਦਰ ਸਿੰਘ ਅਸਫਲ ਰਹੇ ਹਨ। ਡਾ. ਧਰਮਵੀਰ ਗਾਂਧੀ ਨੇ ਲੰਬੀ ਅਤੇ ਬਠਿੰਡਾ ਵਿੱਚ ਹੋਏ ਵਿਕਾਸ ਕੀ 'ਤੇ ਬਾਦਲ ਪਰਿਵਾਰ ਦੀ ਸ਼ਲਾਘਾ ਕੀਤੀ। ਦੱਸ ਦੇਈਏ ਕਿ ਧਰਮਵੀਰ ਗਾਂਧੀ ਇੱਕ ਭਾਰਤੀ ਸਿਆਸਤਦਾਨ ਹਨ ਅਤੇ ਪਹਿਲਾਂ ਆਮ ਆਦਮੀ ਪਾਰਟੀ ਦੇ ਮੈਂਬਰ ਸਨ। ਉਹ ਪਟਿਆਲਾ ਤੋਂ ਸੰਸਦ ਮੈਂਬਰ ਵੀ ਰਹੇ ਹਨ। ਆਪਣੇ ਕਾਲਜ ਦੇ ਦਿਨਾਂ ਦੌਰਾਨ 1977 ਦੀ ਐਮਰਜੈਂਸੀ ਦਾ ਵਿਰੋਧ ਕਰਨ ਲਈ ਗਾਂਧੀ ਨੂੰ ਅੰਮ੍ਰਿਤਸਰ ਵਿੱਚ ਇੱਕ ਮਹੀਨੇ ਲਈ ਨਜ਼ਰਬੰਦ ਕੀਤਾ ਗਿਆ ਸੀ। ਉਹ ਪਟਿਆਲਾ ਦੇ ਨਾਮਵਰ ਕਾਰਡੀਓਲੋਜਿਸਟ ਵੀ ਹਨ। ਇਹ ਵੀ ਪੜ੍ਹੋ:ਸਾਂਸਦ ਮਨੀਸ਼ ਤਿਵਾੜੀ ਦਾ ਵੱਡਾ ਬਿਆਨ, ਕਿਹਾ- ਅਸੀਂ ਕਾਂਗਰਸ ਪਾਰਟੀ ਦੇ ਕਿਰਾਏਦਾਰ ਨਹੀਂ , ਹਿੱਸੇਦਾਰ ਹਾਂ -PTC News