Wed, Nov 13, 2024
Whatsapp

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, BSF ਨੇ ਕੀਤੀ ਫਾਇਰਿੰਗ

Reported by:  PTC News Desk  Edited by:  Riya Bawa -- October 04th 2022 07:50 AM -- Updated: October 04th 2022 07:51 AM
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, BSF ਨੇ ਕੀਤੀ ਫਾਇਰਿੰਗ

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, BSF ਨੇ ਕੀਤੀ ਫਾਇਰਿੰਗ

ਅਜਨਾਲਾ: ਆਏ ਦਿਨ ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਅਕਸਰ ਦੇਖਣ ਨੂੰ ਮਿਲਦੀ ਹੈ। ਡਰੋਨ ਦੀ ਮਦਦ ਨਾਲ ਭਾਰਤ ਵਾਲੇ ਪਾਸੇ ਨਸ਼ਾ ਅਤੇ ਹਥਿਆਰ ਭੇਜਣ ਦੀਆਂ ਪਾਕਿਸਤਾਨ ਵਾਲੇ ਪਾਸੇ ਬੈਠੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਅੱਜ ਤਾਜਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਇਕ ਵਾਰ ਫਿਰ ਤੋਂ ਨਜ਼ਰ ਆਈ। ਭਾਰਤ ਪਾਕਿਸਤਾਨ ਸਰਹੱਦ 'ਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ ਬੀਐਸਐਫ ਦੇ ਜਵਾਨਾਂ ਵੱਲੋਂ ਕੀਤੀ ਫਾਇਰਿੰਗ ਮਗਰੋਂ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਨੂੰ ਚਲਾ ਗਿਆ। ਦੱਸ ਦੇਈਏ ਕਿ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀਓਪੀ ਪੁਰਾਣੀ ਸੁੰਦਰਗੜ੍ਹ ਵਿਖੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ। ਇਹ ਵੀ ਪੜ੍ਹੋ : National Herald Case: ED ਦੀ ਕਾਰਵਾਈ, ਹੁਣ 5 ਕਾਂਗਰਸੀ ਆਗੂਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਇਸ ਦੌਰਾਨ ਡਿਊਟੀ ਤੇ ਤਾਇਨਾਤ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਵੱਲੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਡ੍ਰੋਨ ਵੱਲ ਫਾਇਰਿੰਗ ਕੀਤੀ ਅਤੇ ਡਰੋਨ ਤੁਰੰਤ ਦਰਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਜਿਸ ਤੋਂ ਬਾਅਦ ਦਿਨ ਚੜਦੇ ਹੀ ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਬੀਐਸਐਫ ਦੇ ਆਲਾ ਅਧਿਕਾਰੀਆਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਵੱਡੇ ਪੱਧਰ ਉਤੇ ਜਾਰੀ ਹੈ। ਅਜੇ ਤੱਕ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਹੈ। ਭਾਰਤ ਪਾਕਿਸਤਾਨ ਸਰਹੱਦ 'ਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ ਜ਼ਿਕਰਯੋਗ ਹੈ ਕਿ ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੀਆਂ ਚੌਂਕੀਆਂ ਤੇ ਅਕਸਰ ਹੀ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ। ਬੀਤੇ ਦਿਨੀਂ ਬੀਐਸਐਫ ਦੇ ਜਵਾਨਾਂ ਨੇ ਇਕ ਡਰੋਨ ਬਰਾਮਦ ਕੀਤਾ ਸੀ। ਇਸ ਸਬੰਧੀ ਜਾਂਚ ਚੱਲ ਰਹੀ ਹੈ। -PTC News


Top News view more...

Latest News view more...

PTC NETWORK