ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਇਲਾਕੇ 'ਚ ਸਰਚ ਜਾਰੀ
ਅਜਨਾਲਾ - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਅਕਸਰ ਡਰੋਨ ਦੀ ਹਲਚਲ ਵੇਖਣ ਨੂੰ ਮਿਲਦੀ ਹੈ। ਅਜਿਹਾ ਹੀ ਮਾਮਲਾ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀਓਪੀ ਕਲਾਮ ਡੋਗਰ ਵਿਖੇ ਬੀਤੀ ਰਾਤ ਬੀ.ਐੱਸ.ਐਫ ਜਵਾਨਾਂ ਵਲੋਂ ਡਰੋਨ ਦੀ ਹਲਚਲ ਦੇਖੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਕੀ ਕਲਾਮ ਡੋਗਰ ਨਜ਼ਦੀਕ ਡਿਊਟੀ 'ਤੇ ਤਾਇਨਾਤ ਬੀ.ਐੱਸ.ਐਫ ਜਵਾਨਾਂ ਵਲੋਂ ਅੱਧੀ ਰਾਤ ਡਰੋਨ ਦੀ ਹਲਚਲ ਹੋਣ ਤੋਂ ਬਾਅਦ ਜਵਾਨਾਂ ਵਲੋਂ ਫਾਇਰਿੰਗ ਵੀ ਕੀਤੀ ਗਈ।
ਸਵੇਰ ਚੜ੍ਹਦਿਆਂ ਹੀ ਬੀ.ਐੱਸ.ਐਫ ਅਤੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਫਾਇਰਿੰਗ ਤੋਂ ਤਰੁੰਤ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ।
ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਪੁਲਸ ਅਧਿਕਾਰੀਆਂ ਵੱਲੋਂ ਦਿਨ ਚੜ੍ਹਦੇ ਹੀ ਇਲਾਕੇ ਦੀ ਲਗਾਤਾਰ ਸਰਚ ਦਿੱਤੀ ਜਾ ਰਹੀ ਹੈ। ਉੱਥੇ ਹੀ ਬੀਐਸਐਫ ਦੇ ਉੱਚ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸਰਚ ਅਪਰੇਸ਼ਨ ਜਾਰੀ ਹੈ।
-PTC News