ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ
ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਉਤੇ ਡਰੋਨ ਦੀ ਹਲਚਲ ਮਗਰੋਂ ਚੌਕਸ ਹੁੰਦੇ ਹੋਏ ਬੀਐਸਐਫ ਜਵਾਨਾਂ ਨੇ ਫਾਇਰਿੰਗ ਕੀਤੀ। ਫਾਇਰਿੰਗ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਨੂੰ ਚਲਾ ਗਿਆ। ਇਸ ਤੋਂ ਤੁਰੰਤ ਬਾਅਦ ਬੀਐਸਐਫ ਦੇ ਜਵਾਨਾਂ ਤੇ ਪੁਲਿਸ ਅਧਿਕਾਰੀਆਂ ਨੇ ਇਲਾਕੇ ਦੀ ਸਰਚ ਮੁਹਿੰਮ ਜਾਰੀ ਕਰ ਦਿੱਤੀ। ਜਾਣਕਾਰੀ ਅਨੁਸਾਰ ਰਾਜਾਸਾਂਸੀ ਦੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀਓਪੀ ਗੁਲਗੜ ਵਿਖੇ ਦੇਰ ਰਾਤ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਡਰੋਨ ਵੱਲ ਜ਼ਬਰਦਸਤ ਫਾਇਰਿੰਗ ਕੀਤੀ ਗਈ ਅਤੇ ਜਿਸ ਤੋਂ ਬਾਅਦ ਡਰੋਨ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਫਿਲਹਾਲ ਦਿਨ ਚੜ੍ਹਦੇ ਹੀ ਬੀਐਸਐਫ ਦੇ ਜਵਾਨਾਂ ਅਤੇ ਅਧਿਕਾਰੀਆਂ ਸਮੇਤ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੀਆਂ ਚੌਂਕੀਆਂ ਤੇ ਅਕਸਰ ਹੀ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੀਐਸਐਫ ਦੇ ਜਵਾਨਾਂ ਨੇ ਇਕ ਡਰੋਨ ਬਰਾਮਦ ਕੀਤਾ ਸੀ। ਇਸ ਸਬੰਧੀ ਜਾਂਚ ਚੱਲ ਰਹੀ ਹੈ। ਇਹ ਵੀ ਪੜ੍ਹੋ : ਸਾਂਝ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ 'ਚ ਬਦਲਣ ਦੀ ਤਿਆਰੀ 'ਚ 'ਆਪ' ਸਰਕਾਰ