ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ
ਅਜਨਾਲਾ: ਆਏ ਦਿਨ ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਅਕਸਰ ਦੇਖਣ ਨੂੰ ਮਿਲਦੀ ਹੈ। ਅੱਜ ਤਾਜਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਸਰਹੱਦ ਉਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ ਨਜ਼ਰ ਆਈ। ਬੀਐਸਐਫ ਨੇ ਡਰੋਨ ਹਲਚਲ ਦੇਖੀ ਤਾਂ ਤੁਰੰਤ ਫਾਇਰਿੰਗ ਕੀਤੀ। ਇਸ ਦੌਰਾਨ ਡਰੋਨ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਇਸ ਤੋਂ ਤੁਰੰਤ ਬਾਅਦ ਬੀਐਸਐਫ ਦੇ ਜਵਾਨਾਂ ਤੇ ਪੁਲਿਸ ਅਧਿਕਾਰੀਆਂ ਨੇ ਇਲਾਕੇ ਦੀ ਸਰਚ ਮੁਹਿੰਮ ਜਾਰੀ ਕਰ ਦਿੱਤੀ। ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਭੈਣੀਆਂ ਵਿਖੇ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦੇਰ ਰਾਤ ਡਿਊਟੀ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ। ਇਹ ਵੀ ਪੜ੍ਹੋ: ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਫ਼ਿਲਹਾਲ ਨਹੀਂ ਸ਼ੁਰੂ ਹੋਣਗੀਆਂ ਉਡਾਣਾਂ, ਅਸਲ ਕਾਰਨ ਜਾਣੋ ਜ਼ਿਕਰਯੋਗ ਹੈ ਕਿ ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੀਆਂ ਚੌਂਕੀਆਂ ਤੇ ਅਕਸਰ ਹੀ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ। ਬੀਤੇ ਦਿਨੀਂ ਬੀਐਸਐਫ ਦੇ ਜਵਾਨਾਂ ਨੇ ਇਕ ਡਰੋਨ ਬਰਾਮਦ ਕੀਤਾ ਸੀ। ਇਸ ਸਬੰਧੀ ਜਾਂਚ ਚੱਲ ਰਹੀ ਹੈ। -PTC News