ਰਾਜਸਥਾਨ: ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਦਿਖੀ ਡਰੋਨ ਦੀ ਹਲਚਲ, BSF ਨੇ ਕੀਤੇ ਰਾਉਂਡ ਫਾਇਰ
ਰਾਜਸਥਾਨ: ਸਰਹੱਦ ਪਾਰੋਂ ਗੁਆਂਢੀ ਮੁਲਕ ਪਾਕਿਸਤਾਨ ਭਾਰਤ ਵਿਰੁੱਧ ਨਿੱਤ ਨਵੀਆਂ ਸਾਜ਼ਿਸ਼ਾਂ ਰਚਦਾ ਰਹਿੰਦਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਸਰਹੱਦ 'ਤੇ ਅਸ਼ਾਂਤੀ ਫੈਲਾਉਣ ਲਈ ਲਗਾਤਾਰ ਡਰੋਨ ਨਾਲ ਹਮਲੇ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿੱਥੇ ਬੀਤੀ ਰਾਤ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ ਇਕ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਡਰੋਨ 'ਤੇ ਕਰੀਬ 18 ਰਾਊਂਡ ਫਾਇਰ ਕੀਤੇ। ਦਰਅਸਲ, ਬੀਐਸਐਫ ਦੇ ਇੱਕ ਅਧਿਕਾਰੀ ਨੇ ਕਿਹਾ ਕਿ "ਅੰਤਰਰਾਸ਼ਟਰੀ ਸਰਹੱਦੀ ਖੇਤਰ ਦੇ ਨੇੜੇ ਸ਼੍ਰੀਗੰਗਾਨਗਰ ਜ਼ਿਲ੍ਹੇ ਵਿੱਚ ਬੀਤੀ ਰਾਤ ਡਰੋਨ ਦੀ ਆਵਾਜਾਈ ਦੇਖੀ ਗਈ। ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਵੱਲੋਂ ਕਰੀਬ 18 ਰਾਊਂਡ ਫਾਇਰਿੰਗ ਕਰਨ ਤੋਂ ਬਾਅਦ ਡਰੋਨ ਵਾਪਸ ਪਰਤਿਆ। ਇਸ ਸਬੰਧੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ:ਰਾਸ਼ਟਰਪਤੀ ਜ਼ੇਲੇਨਸਕੀ ਨੇ ਨਾਟੋ ਦੇ ਫੈਸਲੇ ਦੀ ਕੀਤੀ ਨਿੰਦਾ, ਯੂਕਰੇਨ ਨੂੰ ਨੋ-ਫਲਾਈ ਜ਼ੋਨ ਤੋਂ ਬਾਹਰ ਕਰਨ 'ਤੇ ਹੋਏ ਖਫਾ ਭਾਰਤੀ ਹਵਾਈ ਸੈਨਾ (IAF) ਨੇ ਸ਼ੁੱਕਰਵਾਰ ਨੂੰ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਲੈ ਕੇ ਵਿਸ਼ਵ ਸੰਕਟ ਦੇ ਵਿਚਕਾਰ ਰਾਜਸਥਾਨ ਦੇ ਜੈਸਲਮੇਰ ਵਿੱਚ ਪੋਖਰਣ ਰੇਂਜ ਵਿੱਚ 7 ਮਾਰਚ ਨੂੰ ਹੋਣ ਵਾਲੇ ਵਾਯੂ ਸ਼ਕਤੀ ਅਭਿਆਸ ਨੂੰ ਮੁਲਤਵੀ ਕਰ ਦਿੱਤਾ। ਇਸ ਇਵੈਂਟ ਲਈ ਅਜੇ ਕੋਈ ਨਵੀਂ ਮਿਤੀ ਨਿਰਧਾਰਤ ਨਹੀਂ ਕੀਤੀ ਗਈ ਹੈ। ਇਸ ਸਮਾਗਮ ਨੂੰ ਰੱਦ ਕਰਨ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਹਰ ਤਿੰਨ ਸਾਲ ਬਾਅਦ ਹੋਣ ਵਾਲੇ ਇਸ ਸਮਾਗਮ ਵਿੱਚ ਹਵਾਈ ਸੈਨਾ ਆਪਣੀ ਤਿਆਰੀ ਦਾ ਪ੍ਰਦਰਸ਼ਨ ਕਰਦੀ ਹੈ। ਇਸ ਤੋਂ ਪਹਿਲਾਂ ਅਜਿਹਾ ਸਾਲ 2019 'ਚ ਹੋਇਆ ਸੀ। ਨਵੀਨਤਮ ਰਾਫੇਲ ਜਹਾਜ਼ਾਂ ਸਮੇਤ ਕੁੱਲ 148 ਜਹਾਜ਼ ਸ਼ਾਮਲ ਕੀਤੇ ਜਾਣੇ ਸਨ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ 10-14 ਮਾਰਚ ਨੂੰ ਹੋਣ ਵਾਲੀ ਡਿਫੈਕਸਪੋ-2022 ਨੂੰ ਵੀ ਮੁਲਤਵੀ ਕਰ ਦਿੱਤਾ ਸੀ। ਇਸ ਤੋਂ ਇਲਾਵਾ ਆਈਏਐਫ ਨੇ ਇੰਗਲੈਂਡ ਵਿੱਚ ਹੋਣ ਵਾਲੇ ਕੋਬਰਾ ਵਾਰੀਅਰ ਵਿੱਚ ਵੀ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। -PTC NewsThe troops of the Border Security Force (BSF) spotted the movement of a drone near the International Border in the Sri Ganganagar district of Rajasthan last night. BSF patrolling team fired around 18 rounds towards the drone. The search operation is underway: Senior BSF officer — ANI (@ANI) March 5, 2022