Tue, Jan 14, 2025
Whatsapp

ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜਮਾਨਤ ਦੀ ਪਟੀਸ਼ਨ 'ਤੇ ਵਕੀਲਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ

Reported by:  PTC News Desk  Edited by:  Pardeep Singh -- February 25th 2022 01:55 PM -- Updated: February 25th 2022 02:01 PM
ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜਮਾਨਤ ਦੀ ਪਟੀਸ਼ਨ 'ਤੇ ਵਕੀਲਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰੱਖਿਆ  ਸੁਰੱਖਿਅਤ

ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜਮਾਨਤ ਦੀ ਪਟੀਸ਼ਨ 'ਤੇ ਵਕੀਲਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ

ਮੋਹਾਲੀ : ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਜੁਡੀਸ਼ੀਅਲ ਰਿਮਾਂਡ ਵਿੱਚ ਭੇਜਿਆ ਗਿਆ ਸੀ। ਡਰੱਗਜ਼ ਮਾਮਲੇ 'ਚ ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਮੋਹਾਲੀ ਅਦਾਲਤ 'ਚ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਪੂਰੀ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਦੇ ਐਡਵੋਕੇਟ ਡੀਐਸ ਸੋਬਤੀ ਨੇ ਕਿਹਾ ਕਿ ਅਸੀਂ ਸਾਰੇ ਤੱਥ ਅਦਾਲਤ ਦੇ ਸਾਹਮਣੇ ਰੱਖ ਦਿੱਤੇ ਹਨ। ਫੈਸਲਾ ਆਉਣ ਵਿੱਚ ਸਮਾਂ ਲੱਗੇਗਾ। ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਬਿਕਰਮ ਮਜੀਠੀਆ ਤਿੰਨ ਵਾਰ ਐਸਆਈਟੀ ਸਾਹਮਣੇ ਪੇਸ਼ ਹੋ ਚੁੱਕੇ ਹਨ। ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਜੋ ਵੀ ਕਿਹਾ, ਮਜੀਠੀਆ ਨੇ ਉਹ ਸਭ ਮੰਨ ਲਿਆ। ਇਸ ਤੋਂ ਬਾਅਦ ਮਜੀਠੀਆ ਨੇ ਵੀ ਆਤਮ ਸਮਰਪਣ ਕਰ ਦਿੱਤਾ। ਕੱਲ੍ਹ ਵੀ ਪੁਲਿਸ ਨੇ ਪੁੱਛਗਿੱਛ ਕੀਤੀ ਅਤੇ ਅਦਾਲਤ ਵਿੱਚ ਲਿਖ ਦਿੱਤਾ ਕਿ ਸਾਨੂੰ ਹਿਰਾਸਤ ਦੀ ਲੋੜ ਨਹੀਂ ਹੈ, ਇਸੇ ਕਰਕੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, ਜ਼ਮਾਨਤ ਨੂੰ ਲੈ ਕੇ ਬਹਿਸ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਭੇਜਿਆ ਗਿਆ ਸੀ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਨੇ ਝੂਠਾ ਕੇਸ ਬਣਾਇਆ ਹੈ ਉਨ੍ਹਾਂ ਦੀ ਦਾਲ ਨਹੀਂ ਗਲਣੀ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਜਿੱਤ ਸੱਚਾਈ ਆਖਿਰ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਉੱਤੇ ਝੂਠਾ ਕੇਸ ਬਣਾਇਆ ਹੈ। ਜ਼ਿਕਰਯੋਗ ਹੈ ਕਿ ਸਪਰੀਮ ਕੋਰਟ ਵੱਲੋਂ ਮਿਲੀ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ ਅਤੇ ਡਰੱਗਜ਼ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਦਿੱਤੀ ਹੈ। ਉਧਰ ਪੰਜਾਬ ਸਰਕਾਰ ਦੇ ਵਕੀਲ ਉਸ ਦੀ ਹਿਰਾਸਤ ਦੀ ਮੰਗ ਕਰ ਰਹੇ ਸਨ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਸੀ। ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, ਜ਼ਮਾਨਤ ਨੂੰ ਲੈ ਕੇ ਬਹਿਸ ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕੀਤਾ ਗਿਆ ਸੀ।  ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਹੈ। ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਪੁਲਿਸ ਨੇ ਰੋਕਿਆ ਹੋਇਆ ਹੈ। ਇਹ ਵੀ ਪੜ੍ਹੋ:ਚੰਨੀ ਦੇ ਭਾਣਜੇ ਹਨੀ ਦੀ ਹੋਈ ਸੁਣਵਾਈ, ਅਗਲੀ ਪੇਸ਼ੀ ਹੋਵੇਗੀ 10 ਮਾਰਚ ਨੂੰ -PTC News


Top News view more...

Latest News view more...

PTC NETWORK