ਈ.ਡੀ. ਨੇ ਰਾਹੁਲ ਗਾਂਧੀ ਤੋਂ 3 ਘੰਟੇ ਕੀਤੀ ਪੁੱਛਗਿੱਛ
ਨਵੀਂ ਦਿੱਲੀ : ਨੈਸ਼ਨਲ ਹੈਰਾਲਡ ਮਾਮਲੇ 'ਚ ਈ.ਡੀ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਖ਼ਤਮ ਹੋ ਗਈ ਹੈ। ਈ.ਡੀ. ਵੱਲੋਂ 3 ਘੰਟੇ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਰਾਹੁਲ ਗਾਂਧੀ ਈ.ਡੀ ਦਫ਼ਤਰ ਤੋਂ ਰਵਾਨਾ ਹੋ ਗਏ ਹਨ। ਰਾਹੁਲ ਗਾਂਧੀ ਦਾ ਬਿਆਨ ਪੀਐਮਐਲਏ ਦੇ ਸੈਕਸ਼ਨ 50 ਤਹਿਤ ਦਰਜ ਹੋਏ। ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤਿੰਨ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਦਫ਼ਤਰ ਤੋਂ ਚਲੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਅਧਿਕਾਰੀਆਂ ਨੇ ਉਨ੍ਹਾਂ ਤੋਂ 50 ਤੋਂ ਵੱਧ ਸਵਾਲ ਪੁੱਛੇ ਪਰ ਇਸ ਤੋਂ ਪਹਿਲਾਂ ਕਾਂਗਰਸ ਨੇ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ। ਸਵੇਰ ਤੋਂ ਹੀ ਪਾਰਟੀ ਵਰਕਰਾਂ ਨੇ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਰਾਹੁਲ ਗਾਂਧੀ ਦੇ ਪੋਸਟਰ ਲਗਾਏ ਹੋਏ ਸਨ। ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਪਾਰਟੀ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਸਹਾਇਕ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੇ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ। ਈਡੀ ਦੇ ਸੂਤਰਾਂ ਦੀ ਮੰਨੀਏ ਤਾਂ ਅੱਜ ਰਾਹੁਲ ਤੋਂ ਸਹਾਇਕ ਡਾਇਰੈਕਟਰ ਪੱਧਰ ਦੇ ਅਧਿਕਾਰੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਰਾਹੁਲ ਗਾਂਧੀ ਆਪਣੇ ਮੋਬਾਈਲ ਫ਼ੋਨ ਦੀ ਵਰਤੋਂ ਨਹੀਂ ਕਰ ਸਕਣਗੇ। ਈਡੀ ਨੇ ਰਾਹੁਲ ਗਾਂਧੀ ਤੋਂ ਪੁੱਛਗਿੱਛ ਲਈ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ ਹੈ। ਈਡੀ ਅਧਿਕਾਰੀਆਂ ਵੱਲੋਂ ਦੋ ਦਰਜਨ ਦੇ ਕਰੀਬ ਸਵਾਲ ਪੁੱਛੇ ਜਾਣਗੇ, ਜੋ ਸਾਰੇ ਨੈਸ਼ਨਲ ਹੈਰਾਲਡ ਅਤੇ ਯੰਗ ਇੰਡੀਆ ਕੰਪਨੀ ਨਾਲ ਸਬੰਧਤ ਹਨ। ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਗਾਂਧੀ ਦੇ ਨਾਲ ਯੰਗ ਇੰਡੀਆ ਕੰਪਨੀ ਵਿੱਚ 38-38 ਫ਼ੀਸਦੀ ਹਿੱਸੇਦਾਰੀ ਰੱਖਦੇ ਹਨ। ਬਾਕੀ ਕਾਂਗਰਸ ਨੇਤਾਵਾਂ ਮੋਤੀ ਲਾਲ ਅਤੇ ਆਸਕਰ ਫਰਨਾਂਡੀਜ਼ ਕੋਲ ਹੈ। ਇਨ੍ਹਾਂ ਦੋਵਾਂ ਆਗੂਆਂ ਦੀ ਮੌਤ ਹੋ ਚੁੱਕੀ ਹੈ। ਈਡੀ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਸ ਤੋਂ ਪਹਿਲਾਂ 8 ਜੂਨ ਨੂੰ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ 1 ਜੂਨ ਨੂੰ ਉਹ ਕੋਰੋਨਾ ਪਾਜ਼ੇਟਿਵ ਹੋ ਗਏ ਸਨ ਜਿਸ ਕਾਰਨ ਉਹ ਪੇਸ਼ ਨਹੀਂ ਹੋ ਸਕੇ। ਇਸ ਦੇ ਨਾਲ ਹੀ ਐਤਵਾਰ ਨੂੰ ਕੋਰੋਨਾ ਕਾਰਨ ਸੋਨੀਆ ਦੀ ਸਿਹਤ ਵਿਗੜ ਗਈ। ਉਨ੍ਹਾਂ ਦਾ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਦੋ ਔਰਤਾਂ ਸਣੇ ਚਾਰ ਦੀ ਮੌਤ