ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਇਕ ਪਾਕਿਸਤਾਨੀ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kupwara Encounter : ਜੰਮੂ-ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਦੇ ਜਾਲੁਰਾ ਇਲਾਕੇ 'ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਵਿੱਚੋਂ ਇੱਕ ਪਾਕਿਸਤਾਨੀ ਹੈ। ਜੰਗਲ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਇਹ ਮੁਕਾਬਲਾ ਸੋਮਵਾਰ ਸ਼ਾਮ ਨੂੰ ਸ਼ੁਰੂ ਹੋਇਆ। ਦੂਜੇ ਪਾਸੇ ਕੁਪਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਪਾਕਿਸਤਾਨੀ ਅੱਤਵਾਦੀ ਦਾ ਨਾਂ ਤੁਫੈਲ ਹੈ। ਦੂਜੇ ਅੱਤਵਾਦੀ ਦਾ ਨਾਂ ਹੰਜਾਲਾ ਹੈ। ਪਾਕਿਸਤਾਨੀ ਅੱਤਵਾਦੀ ਲਾਹੌਰ ਦਾ ਰਹਿਣ ਵਾਲਾ ਸੀ। ਇਹ ਜਾਣਕਾਰੀ ਅੱਤਵਾਦੀਆਂ ਕੋਲ ਮਿਲੇ ਦਸਤਾਵੇਜ਼ਾਂ ਤੋਂ ਮਿਲੀ ਹੈ। ਮੌਕੇ ਤੋਂ ਇੱਕ ਏਕੇ-47 ਰਾਈਫਲ ਅਤੇ 5 ਮੈਗਜ਼ੀਨ ਜ਼ਬਤ ਕੀਤੇ ਗਏ ਹਨ।
ਪਰਵਾਸੀ ਮਜ਼ਦੂਰ ਅਤੇ ਕਸ਼ਮੀਰੀ ਹਿੰਦੂ ਇਨ੍ਹੀਂ ਦਿਨੀਂ ਘਾਟੀ ਵਿੱਚ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ। 26 ਦਿਨਾਂ 'ਚ ਟਾਰਗੇਟ ਕਿਲਿੰਗ ਦੀਆਂ 10 ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਘਾਟੀ 'ਚੋਂ ਹਿਜਰਤ ਹੋਣ ਦੀਆਂ ਖਬਰਾਂ ਵੀ ਆਈਆਂ ਹਨ। ਟਾਰਗੇਟ ਕਿਲਿੰਗ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਕਾਰਨ ਕਸ਼ਮੀਰੀ ਹਿੰਦੂਆਂ ਵਿੱਚ ਇਹ ਡਰ ਬਣਿਆ ਹੋਇਆ ਹੈ ਕਿ ਪਤਾ ਨਹੀਂ ਕਿਸ ਨੂੰ, ਕਦੋਂ, ਕਿੱਥੇ ਗੋਲੀ ਮਾਰ ਦਿੱਤੀ ਜਾਵੇ।
ਇਹ ਵੀ ਪੜ੍ਹੋ: ASI ਨੇ ਖੁਦ ਨੂੰ ਮਾਰੀ ਗੋਲੀ, ਸਥਿਤੀ ਨਾਜ਼ੁਕ
ਕੁਪਵਾੜਾ ਦੇ ਚੱਕਰ ਕੰਢੀ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਤੋਂ ਬਾਅਦ ਫੌਜ ਅਤੇ ਪੁਲਸ ਦੀ ਸਾਂਝੀ ਟੀਮ ਨੇ ਘੇਰਾਬੰਦੀ ਸ਼ੁਰੂ ਕਰ ਦਿੱਤੀ। ਨੂੰ ਘੇਰਨ ਤੋਂ ਬਾਅਦ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਮੂੰਹਤੋੜ ਜਵਾਬ ਦਿੱਤਾ ਅਤੇ 2 ਅੱਤਵਾਦੀਆਂ ਨੂੰ ਮਾਰ ਦਿੱਤਾ। ਇਲਾਕੇ 'ਚ ਅੱਤਵਾਦੀਆਂ ਖਿਲਾਫ ਮੁਹਿੰਮ ਅਜੇ ਵੀ ਜਾਰੀ ਹੈ।
ਕਸ਼ਮੀਰ ਜ਼ੋਨ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਤੁਫੈਲ ਵੀ ਸ਼ਾਮਲ ਹੈ। ਇਲਾਕੇ 'ਚ ਫੌਜ ਅਤੇ ਪੁਲਸ ਦੀ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਬਾਰਾਮੂਲਾ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਪਾਕਿਸਤਾਨੀ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ ਸੀ, ਜਦਕਿ ਤਿੰਨ ਅੱਤਵਾਦੀ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਏ ਸਨ। ਮਾਰੇ ਗਏ ਅੱਤਵਾਦੀ ਕੋਲੋਂ ਇਕ ਏਕੇ 47 ਰਾਈਫਲ, 5 ਮੈਗਜ਼ੀਨ ਅਤੇ ਹੋਰ ਕਈ ਹਥਿਆਰ ਬਰਾਮਦ ਕੀਤੇ ਗਏ ਹਨ।
-PTC News