ਭਾਰਤ ਪਾਕਿਸਤਾਨ ਸਰਹੱਦ 'ਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ
ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਉਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ ਨਜ਼ਰ ਆਈ। ਬੀਐਸਐਫ ਨੇ ਡਰੋਨ ਹਲਚਲ ਦੇਖੀ ਤਾਂ ਤੁਰੰਤ ਫਾਇਰਿੰਗ ਕੀਤੀ। ਇਸ ਦੌਰਾਨ ਡਰੋਨ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਬੀਐਸਐਫ ਦੇ ਜਵਾਨਾਂ ਤੇ ਪੁਲਿਸ ਵੱਲੋਂ ਇਲਾਕੇ ਦੀ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਰਮਦਾਸ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਕੱਸੋਵਾਲ ਵਿਖੇ ਅੱਜ ਸਵੇਰੇ ਤੜਕਸਾਰ ਕਰੀਬ 4 ਵਜੇ ਡਿਊਟੀ ਉਤੇ ਤਾਇਨਾਤ ਬੀਐਸਐਫ ਦੀ 10 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਬੀ ਐੱਸ ਐੱਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕੀਤੀ ਅਤੇ ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਇਸ ਤੋਂ ਬਾਅਦ ਦਿਨ ਚੜਦੇ ਹੀ ਬੀਐਸਐਫ ਦੇ ਜਵਾਨਾਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਜਨਾਲਾ ਸੈਕਟਰ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਣ ਕਰ ਕੇ ਅਕਸਰ ਹੀ ਇੱਥੇ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ। ਇਹ ਵੀ ਪੜ੍ਹੋ : ਹਾਈ ਕੋਰਟ ਵੱਲੋਂ ਸਾਬਕਾ ਵਿਧਾਇਕ ਨਵਤੇਜ ਚੀਮਾ ਦੀ ਸੁਰੱਖਿਆ 'ਚ ਵਾਧਾ ਕਰਨ ਦੇ ਹੁਕਮ