ਨੇਪਾਲ 'ਚ ਭੂਚਾਲ ਦੇ ਝਟਕੇ, 5.1 ਤੀਬਰਤਾ ਕੀਤੀ ਦਰਜ
ਕਾਠਮੰਡੂ: ਨੇਪਾਲ ਦੀ ਰਾਜਧਾਨੀ ਕਾਠਮੰਡੂ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਬੁੱਧਵਾਰ ਨੂੰ 5.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕਾਂ ਨੂੰ ਸੁਰੱਖਿਆ ਲਈ ਆਪਣੇ ਘਰਾਂ ਤੋਂ ਬਾਹਰ ਆਉਣਾ ਪਿਆ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਕਰੀਬ 2.52 ਵਜੇ 5.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਕਾਠਮੰਡੂ ਤੋਂ 53 ਕਿਲੋਮੀਟਰ ਪੂਰਬ ਵੱਲ ਸੀ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਅਖਬਾਰ 'ਮਾਈ ਰਿਪਬਲਿਕ' ਦੀ ਖਬਰ ਮੁਤਾਬਕ ਭੂਚਾਲ ਦਾ ਕੇਂਦਰ ਸਿੰਧੂਪਾਲਚੌਕ ਜ਼ਿਲੇ 'ਚ ਨੇਪਾਲ-ਚੀਨ ਸਰਹੱਦ 'ਤੇ ਸੀ। ਨੇਪਾਲ ਵਿੱਚ ਅਪ੍ਰੈਲ 2015 ਵਿੱਚ 7.8 ਤੀਬਰਤਾ ਦੇ ਭੁਚਾਲ ਨਾਲ 9,000 ਲੋਕ ਮਾਰੇ ਗਏ ਸਨ ਅਤੇ 22,000 ਜ਼ਖਮੀ ਹੋਏ ਸਨ। ਭੂਚਾਲ ਕਾਰਨ 8,00,000 ਘਰਾਂ ਅਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਦੇ ਨਾਲ ਹੀ ਭਾਰਤ ਦੇ ਬਿਹਾਰ ਰਾਜ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਾਜਧਾਨੀ ਪਟਨਾ ਸਮੇਤ ਸੂਬੇ ਦੇ ਕਈ ਜ਼ਿਲਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੇਪਾਲ ਦੇ ਨਾਲ ਲੱਗਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਈ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪੂਰਬੀ ਚੰਪਾਰਨ, ਪੱਛਮੀ ਚੰਪਾਰਨ, ਸੀਤਾਮੜੀ, ਮਧੁਬਨੀ, ਦਰਭੰਗਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਜਾਣੋ ਕਿਉਂ ਆਉਂਦੇ ਹਨ ਭੂਚਾਲ? ਧਰਤੀ ਮੁੱਖ ਤੌਰ 'ਤੇ ਚਾਰ ਪਰਤਾਂ ਦੀ ਬਣੀ ਹੋਈ ਹੈ। ਇਹ ਵੀ ਪੜ੍ਹੋ:ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ -PTC News