ਮਨੀਸ਼ ਸਿਸੋਦੀਆ ਮਾਮਲੇ 'ਚ ਪਲਟੀ ED, ਕਿਹਾ ਨਹੀਂ ਕੀਤਾ ਕੋਈ ਮਾਮਲਾ ਦਰਜ
ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਸਿਸੋਦੀਆ ਉਤੇ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਪਹਿਲਾਂ ਇਹ ਖ਼ਬਰ ਸਾਹਮਣੇ ਆਈ ਸੀ ਕਿ ਸੀਬੀਆਈ ਦੀ ਛਾਪੇਮਾਰੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀਸ਼ ਸਿਸੋਦੀਆ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ ਪਰ ਬਾਅਦ ਵਿੱਚ ਸੀਬੀਆਈ ਨੇ ਇਸ ਖ਼ਬਰ ਦਾ ਖੰਡਨ ਕੀਤਾ ਹੈ। ਜਾਣਕਾਰੀ ਮਿਲ ਰਹੀ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਬੰਧ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਹੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਈਡੀ ਨੇ ਕੁਝ ਸਮੇਂ ਬਾਅਦ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ। ਈਡੀ ਦੇ ਉੱਚ ਅਧਿਕਾਰੀ ਨੇ ਕੇਸ ਦਰਜ ਤੋਂ ਇਨਕਾਰ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ 17 ਅਗਸਤ ਨੂੰ ਦਿੱਲੀ ਦੇ ਆਬਕਾਰੀ ਮੰਤਰੀ ਮਨੀਸ਼ ਸਿਸੋਦੀਆ ਸਮੇਤ 15 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਸੀਬੀਆਈ ਨੇ ਐਫਆਈਆਰ ਵਿੱਚ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਆਈਪੀਸੀ ਧਾਰਾਵਾਂ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਸ਼ਾਮਲ ਕੀਤੀਆਂ ਸਨ।
ਐਫਆਈਆਰ ਵਿੱਚ ਆਰਵ ਕ੍ਰਿਸ਼ਨਾ, ਸਾਬਕਾ ਡਿਪਟੀ ਆਬਕਾਰੀ ਕਮਿਸ਼ਨਰ ਆਨੰਦ ਤਿਵਾੜੀ ਤੇ ਸਹਾਇਕ ਆਬਕਾਰੀ ਕਮਿਸ਼ਨਰ ਪੰਕਜ ਭਟਨਾਗਰ, 9 ਕਾਰੋਬਾਰੀਆਂ ਤੇ ਦੋ ਕੰਪਨੀਆਂ ਸਮੇਤ ਜਨਤਕ ਸੇਵਕਾਂ ਦੇ ਨਾਂ ਵੀ ਸ਼ਾਮਲ ਹਨ। ਇਸ ਸਬੰਧ ਵਿਚ ਸੀਬੀਆਈ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਆਈਏਐਸ ਅਧਿਕਾਰੀ ਅਤੇ ਸਾਬਕਾ ਆਬਕਾਰੀ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਨਾ ਦੇ ਘਰ ਸਮੇਤ 31 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਏਜੰਸੀ ਸਿਸੋਦੀਆ ਦੇ ਘਰ ਕਰੀਬ 15 ਘੰਟੇ ਤੱਕ ਚੱਲੇ ਛਾਪੇ ਦੌਰਾਨ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਦੀ ਵੀ ਜਾਂਚ ਕਰ ਰਹੀ ਹੈ। -PTC News ਇਹ ਵੀ ਪੜ੍ਹੋ : ਮੋਟਰਸਾਈਕਲ ਨੂੰ ਲੱਗੀ ਅਚਾਨਕ ਅੱਗ, ਸੜ ਕੇ ਹੋਇਆ ਸੁਆਹUPDATE: Enforcement Directorate top official now denies ED case against Manish Sisodia. The earlier report was flashed after Additional Director Enforcement Directorate Sonia Narang confirmed to ANI on record about opening up of money laundering case against Manish Sisodia. — ANI (@ANI) August 23, 2022