Wed, Nov 13, 2024
Whatsapp

ਈਡੀ ਨੂੰ ਭੁਪਿੰਦਰ ਸਿੰਘ ਹਨੀ ਦਾ 8 ਫਰਵਰੀ ਤੱਕ ਮਿਲਿਆ ਰਿਮਾਂਡ: ਸੂਤਰ

Reported by:  PTC News Desk  Edited by:  Pardeep Singh -- February 04th 2022 04:14 PM -- Updated: February 04th 2022 04:20 PM
ਈਡੀ ਨੂੰ ਭੁਪਿੰਦਰ ਸਿੰਘ ਹਨੀ ਦਾ 8 ਫਰਵਰੀ ਤੱਕ ਮਿਲਿਆ ਰਿਮਾਂਡ: ਸੂਤਰ

ਈਡੀ ਨੂੰ ਭੁਪਿੰਦਰ ਸਿੰਘ ਹਨੀ ਦਾ 8 ਫਰਵਰੀ ਤੱਕ ਮਿਲਿਆ ਰਿਮਾਂਡ: ਸੂਤਰ

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਈਡੀ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦਾ 8 ਫਰਵਰੀ ਤੱਕ ਦਾ ਰਿਮਾਂਡ ਮਿਲ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਈਡੀ ਨੇ ਕੋਰਟ ਤੋਂ 14 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਕੋਰਟ ਨੇ 8 ਫਰਵਰੀ ਦਾ ਰਿਮਾਂਡ ਦਿੱਤਾ ਹੈ। ਦੱਸ ਦੇਈਏ ਕਿ ਈਡੀ ਨੇ ਸ਼ੁੱਕਰਵਾਰ ਦੇਰ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਮੈਡੀਕਲ ਵੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਕਰਵਾਇਆ ਗਿਆ। ਉਹ ਰਾਤ ਭਰ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਰੱਖਿਆ ਗਿਆ ਅਤੇ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਦੇ ਕਾਰੋਬਾਰੀ ਸਹਿਯੋਗੀ। ਇਨਫੋਰਸਮੈਂਟ ਡਾਇਰੈਕਟੋਰੇਟ ਅਧਿਕਾਰੀਆਂ ਨੇ ਦੱਸਿਆ ਕਿ ਮੋਹਾਲੀ ਅਤੇ ਲੁਧਿਆਣਾ ਵਿੱਚ ਹਨੀ ਨਾਲ ਜੁੜੇ ਟਿਕਾਣਿਆਂ ਤੋਂ 8 ਕਰੋੜ ਰੁਪਏ ਅਤੇ ਉਸਦੇ ਸਾਥੀ ਸੰਦੀਪ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਇਹ ਛਾਪੇਮਾਰੀ ਰੋਪੜ, ਫਤਹਿਗੜ੍ਹ ਸਾਹਿਬ ਅਤੇ ਪਠਾਨਕੋਟ ਸਮੇਤ 10 ਥਾਵਾਂ 'ਤੇ ਕੀਤੀ ਗਈ। ਈਡੀ ਨੇ (ਆਈਪੀਸੀ) ਦੀ ਧਾਰਾ 379, 420, 465, 467, 468 ਅਤੇ 471 ਅਤੇ ਧਾਰਾ 21 (1) ਅਤੇ 4 ਦੇ ਤਹਿਤ ਸ਼ਹੀਦ ਭਗਤ ਸਿੰਘ ਨਗਰ ਥਾਣੇ ਵਿੱਚ ਦਰਜ ਐਫਆਈਆਰ ਦੇ ਆਧਾਰ 'ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। ਇਹ ਵੀ ਪੜ੍ਹੋ:ਹਾਈਕੋਰਟ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ, ਅਗਲੀ ਸੁਣਵਾਈ 'ਤੇ ਮੇਅਰ ਚੋਣ ਦੀ ਰਿਕਾਰਡ ਫੁਟੇਜ ਸੀਲਬੰਦ ਲਿਫਾਫੇ 'ਚ ਲਿਆਉਣ ਦੇ ਹੁਕਮ -PTC News


Top News view more...

Latest News view more...

PTC NETWORK