ਮਨੀ ਲਾਂਡਰਿੰਗ ਮਾਮਲੇ 'ਚ 'ਸੁਖਪਾਲ ਖਹਿਰਾ' ਦੇ ਘਰ ED ਵੱਲੋਂ ਛਾਪੇਮਾਰੀ
ਚੰਡੀਗੜ੍ਹ : ਭੁਲੱਥ ਤੋਂ ਵਿਧਾਇਕ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੇ ਚੰਡੀਗੜ੍ਹ ਘਰ ਅਤੇ ਪਿੰਡ ਵਾਲੇ ਘਰ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਛਾਪੇਮਾਰੀ ਕੀਤੀ ਹੈ।
ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਮਨਪ੍ਰੀਤ ਬਾਦਲ ਦੇ ਪਿਟਾਰੇ 'ਚੋਂ ਤੁਹਾਡੇ ਲਈ ਕੀ ਨਿਕਲਿਆ ?
[caption id="attachment_480297" align="aligncenter" width="712"]
ਮਨੀ ਲਾਂਡਰਿੰਗ ਮਾਮਲੇ 'ਚ 'ਸੁਖਪਾਲ ਖਹਿਰਾ' ਦੇ ਘਰ ED ਵੱਲੋਂ ਛਾਪੇਮਾਰੀ[/caption]
ਸੁਖਪਾਲ ਖਹਿਰਾ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਈਡੀ ਦੀ ਦਿੱਲੀ ਟੀਮ ਨੇ ਸਵੇਰੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ 'ਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਤੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਛਾਪਾ ਮਾਰਿਆ ਗਿਆ ਹੈ। ਕਾਰਵਾਈ ਦੌਰਾਨ ਦਿੱਲੀ ਟੀਮ ਦੇ ਨਾਲ ਚੰਡੀਗੜ੍ਹ ਦੀ ਇਕ ਟੀਮ ਵੀ ਮੌਜੂਦ ਹੈ।
[caption id="attachment_480296" align="aligncenter" width="704"]
ਮਨੀ ਲਾਂਡਰਿੰਗ ਮਾਮਲੇ 'ਚ 'ਸੁਖਪਾਲ ਖਹਿਰਾ' ਦੇ ਘਰ ED ਵੱਲੋਂ ਛਾਪੇਮਾਰੀ[/caption]
ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ 'ਚ ਈ.ਡੀ. ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਸੁਖਪਾਲ ਖਹਿਰਾ 'ਤੇ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਈ. ਡੀ. ਵੱਲੋਂ ਛਾਪਾ ਮਾਰਿਆ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੁੜੀਆਂ 'ਤੇ ਕੀਤਾ ਪੁਲਿਸ ਵੱਲੋਂ ਅੰਨ੍ਹੇਵਾਹ ਤਸ਼ੱਸਦ
[caption id="attachment_480294" align="aligncenter" width="640"]
ਮਨੀ ਲਾਂਡਰਿੰਗ ਮਾਮਲੇ 'ਚ 'ਸੁਖਪਾਲ ਖਹਿਰਾ' ਦੇ ਘਰ ED ਵੱਲੋਂ ਛਾਪੇਮਾਰੀ[/caption]
ਇਸ ਮਗਰੋਂ ਈਡੀ ਦੀ ਟੀਮ ਨੇ ਸੁਖਪਾਲ ਖਹਿਰਾ ਦੇ ਪਿੰਡ ਵਾਲੇ ਘਰ ਵੀਛਾਪਾ ਮਾਰਿਆ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਨਾਲੋਂ ਵੱਖ ਹੋਣ ਤੋਂ ਬਾਅਦ ਆਪਣੀ ਪਾਰਟੀ ਪੰਜਾਬ ਏਕਤਾ ਪਾਰਟੀ ਬਣਾਈ ਸੀ।
-PTCNews