ਈਡੀ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਘਰ ਦੀ ਲਈ ਤਲਾਸ਼ੀ
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੋਲਕਾਤਾ ਦੀ ਇੱਕ ਕੰਪਨੀ ਨਾਲ ਹਵਾਲਾ ਲੈਣ-ਦੇਣ ਦੇ ਮਾਮਲੇ ਵਿੱਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ ਹੈ। ਕੇਂਦਰੀ ਜਾਂਚ ਏਜੰਸੀ ਵੱਲੋਂ ਸਤੇਂਦਰ ਜੈਨ ਨੂੰ 30 ਮਈ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਸਤੇਂਦਰ ਜੈਨ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਰਹਿਣਗੇ। ਈਡੀ ਨੇ ਇਸ ਸਾਲ ਅਪ੍ਰੈਲ 'ਚ ਜੈਨ ਦੇ ਰਿਸ਼ਤੇਦਾਰਾਂ ਦੀਆਂ 4.81 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਸਨ। ਈਡੀ ਨੇ ਆਈਪੀਸੀ ਦੀ ਧਾਰਾ 109 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਦਰਜ ਕੀਤੀ ਗਈ ਐਫਆਈਆਰ ਦੇ ਆਧਾਰ 'ਤੇ ਜੈਨ ਅਤੇ ਹੋਰਾਂ ਖਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ। ਈਡੀ ਨੇ ਹਾਲ ਹੀ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ, ਪ੍ਰਯਾਸ ਇਨਫੋਸੋਲਿਊਸ਼ਨ ਪ੍ਰਾਈਵੇਟ ਲਿਮਟਿਡ, ਮੰਗਲਯਤਨ ਪ੍ਰੋਜੈਕਟ ਪ੍ਰਾਈਵੇਟ ਲਿਮਟਿਡ, ਜੇਜੇ ਆਈਡੀਅਲ ਅਸਟੇਟ ਪ੍ਰਾਈਵੇਟ ਲਿਮਟਿਡ, ਸਵਾਤੀ ਜੈਨ ਅਤੇ ਸੁਸ਼ੀਲਾ ਜੈਨ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਅਸਥਾਈ ਤੌਰ 'ਤੇ ਕੁਰਕ ਕੀਤੀ ਹੈ। ਤਿੰਨੋਂ ਔਰਤਾਂ ਦਿੱਲੀ ਦੇ ਸਿਹਤ ਮੰਤਰੀ ਦੀਆਂ ਰਿਸ਼ਤੇਦਾਰ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਤੇਂਦਰ ਜੈਨ ਵਿਰੁੱਧ 'ਸਾਜ਼ਿਸ਼' ਦਾ ਪਰਦਾਫਾਸ਼ ਹੋ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਨੇ ਅਦਾਲਤ ਵਿੱਚ ਮੰਨਿਆ ਹੈ ਕਿ ਉਹ 'ਦੋਸ਼ੀ' ਨਹੀਂ ਹੈ ਤਾਂ ਉਹ ਉਸ ਨੂੰ ਭ੍ਰਿਸ਼ਟ ਕਿਵੇਂ ਕਹਿ ਸਕਦੇ ਹਨ?' ਕੇਜਰੀਵਾਲ ਨੇ ਇਹ ਟਿੱਪਣੀ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤੇ ਜਾਣ ਤੋਂ ਬਾਅਦ ਕੀਤੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਨੂੰ ਕਿਹਾ ਸੀ ਕਿ ਜੈਨ "ਮੁਲਜ਼ਮ ਨਹੀਂ ਹਨ"। ਇਹ ਵੀ ਪੜ੍ਹੋ : ਘੱਲੂਘਾਰਾ ਦਿਵਸ ; ਧਾਰਮਿਕ ਤੌਰ 'ਤੇ ਹੋਰ ਮਜ਼ਬੂਤ ਹੋਣਾ ਪਵੇਗਾ : ਗਿਆਨੀ ਹਰਪ੍ਰੀਤ ਸਿੰਘ