ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਸੋਨੀਆ ਅਤੇ ਰਾਹੁਲ ਗਾਂਧੀ ਨੂੰ ਸੰਮਨ
ਨਵੀਂ ਦਿੱਲੀ, 1 ਜੂਨ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਨੈਸ਼ਨਲ ਹੈਰਾਲਡ ਮਾਮਲੇ (National Herald) ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi) ਅਤੇ ਰਾਹੁਲ ਗਾਂਧੀ (Rahul Gandhi) ਨੂੰ ਸੰਮਨ ਜਾਰੀ ਕੀਤਾ ਹੈ। ਇਹ ਵੀ ਪੜ੍ਹੋ: ਨੀਰਜ ਬਵਾਨਾ ਗੈਂਗ ਦੀ ਧਮਕੀ- 2 ਦਿਨਾਂ 'ਚ ਲਵਾਂਗਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਨੈਸ਼ਨਲ ਹੈਰਾਲਡ (National Herald) ਕੇਸ ਨੂੰ ਜਾਂਚ ਏਜੰਸੀ ਨੇ 2015 ਵਿੱਚ ਬੰਦ ਕਰ ਦਿੱਤਾ ਸੀ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਆਗੂ ਅਭਿਸ਼ੇਕ ਮਨੂ ਸਿੰਘਵੀ ਨੇ ਭਾਜਪਾ 'ਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕਠਪੁਤਲੀ ਏਜੰਸੀਆਂ ਦੀ ਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਨਿੰਦਾ ਕੀਤੀ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਦਾ ਕਹਿਣਾ ਕਿ ਜਵਾਹਰ ਲਾਲ ਨਹਿਰੂ ਨੇ 1942 ਵਿੱਚ ਨੈਸ਼ਨਲ ਹੈਰਾਲਡ ਅਖਬਾਰ (National Herald Newspaper) ਸ਼ੁਰੂ ਕੀਤਾ ਸੀ। ਉਸ ਸਮੇਂ ਅੰਗਰੇਜ਼ਾਂ ਨੇ ਇਸਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਅੱਜ ਮੋਦੀ ਸਰਕਾਰ ਵੀ ਉਹੀ ਕਰ ਰਹੀ ਹੈ ਅਤੇ ਇਸ ਲਈ ਈਡੀ ਦੀ ਵਰਤੋਂ ਕੀਤੀ ਜਾ ਰਹੀ ਹੈ। ਈਡੀ ਨੇ ਤਾਂਹੀ ਸਾਡੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਅਤੇ ਰਾਹੁਲ ਗਾਂਧੀ (Rahul Gandhi) ਨੂੰ ਨੋਟਿਸ ਭੇਜਿਆ ਹੈ। ਨੈਸ਼ਨਲ ਹੈਰਾਲਡ ਅਖਬਾਰ ਦੀ ਮਾਲਕੀ ਵਾਲੀ ਪਾਰਟੀ ਦੁਆਰਾ ਪ੍ਰਮੋਟ ਕੀਤੀ ਯੰਗ ਇੰਡੀਅਨ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਹਾਲ ਹੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਏਜੇਂਸੀ ਦੇ ਅਧਿਕਾਰੀਆਂ ਦਾ ਕਹਿਣਾ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸੋਨੀਆ (Sonia Gandhi) ਅਤੇ ਰਾਹੁਲ ਗਾਂਧੀ (Rahul Gandhi) ਦੇ ਬਿਆਨ ਦਰਜ ਕਰਨ ਲਈ ਉਨ੍ਹਾਂ ਨੂੰ ਸੱਦਿਆ ਗਿਆ ਹੈ। ਏਜੰਸੀ ਨੇ ਹਾਲ ਹੀ ਵਿੱਚ ਜਾਂਚ ਦੇ ਹਿੱਸੇ ਵਜੋਂ ਸੀਨੀਅਰ ਕਾਂਗਰਸੀ ਨੇਤਾਵਾਂ ਮਲਿਕਾਰਜੁਨ ਖੜਗੇ ਅਤੇ ਪਵਨ ਬਾਂਸਲ ਤੋਂ ਪੁੱਛਗਿੱਛ ਵੀ ਕੀਤੀ ਸੀ। ਇਨਕਮ ਟੈਕਸ ਦੀ ਜਾਂਚ ਮੁਤਾਬਕ ਰਾਹੁਲ ਗਾਂਧੀ ਨੇ 27 ਜੁਲਾਈ 2011 ਨੂੰ ਆਪਣੀ ਇਨਕਮ ਟੈਕਸ ਰਿਪੋਰਟ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਜਾਇਦਾਦ ਅਤੇ ਹੋਰ ਸਰੋਤਾਂ ਰਾਹੀਂ 68 ਲੱਖ ਰੁਪਏ ਦਾ ਵਾਧਾ ਦਿਖਾਇਆ ਸੀ। ਇਹ ਵੀ ਪੜ੍ਹੋ: ਪਿਤਾ ਹਿੱਕ ਨਾਲ ਲਾਈ ਬੈਠਾ ਪੁੱਤ ਸਿੱਧੂ ਮੂਸੇਵਾਲਾ ਦੇ ਫੁੱਲ, ਦੇਖੋ ਬੇਹੱਦ ਭਾਵੁਕ ਤਸਵੀਰਾਂ 2015 ਵਿੱਚ ਆਮਦਨ ਕਰ ਵਿਭਾਗ ਨੇ ਰਾਹੁਲ ਗਾਂਧੀ ਅਤੇ ਹੋਰਾਂ ਦੇ ਖਿਲਾਫ ਟੈਕਸ ਚੋਰੀ ਦੀ ਪਟੀਸ਼ਨ ਦਾਇਰ ਕੀਤੀ ਸੀ। -PTC News