Thu, Nov 14, 2024
Whatsapp

Eid 2022: PM ਮੋਦੀ ਸਮੇਤ ਕਈ ਵੱਡੇ ਆਗੂਆਂ ਨੇ ਦੇਸ਼ ਨੂੰ ਦਿੱਤੀ ਈਦ ਦੀ ਵਧਾਈ

Reported by:  PTC News Desk  Edited by:  Riya Bawa -- May 03rd 2022 11:00 AM -- Updated: May 03rd 2022 11:29 AM
Eid 2022: PM ਮੋਦੀ ਸਮੇਤ ਕਈ ਵੱਡੇ ਆਗੂਆਂ ਨੇ ਦੇਸ਼ ਨੂੰ ਦਿੱਤੀ ਈਦ ਦੀ ਵਧਾਈ

Eid 2022: PM ਮੋਦੀ ਸਮੇਤ ਕਈ ਵੱਡੇ ਆਗੂਆਂ ਨੇ ਦੇਸ਼ ਨੂੰ ਦਿੱਤੀ ਈਦ ਦੀ ਵਧਾਈ

Eid 2022: ਈਦ ਦਾ ਤਿਉਹਾਰ ਅੱਜ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰ ਕੋਈ ਇੱਕ ਦੂਜੇ ਨੂੰ ਗਲੇ ਲਗਾ ਕੇ ਈਦ ਦੀਆਂ ਵਧਾਈਆਂ ਦੇ ਰਿਹਾ ਹੈ। ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਰਲ ਮਿਲ ਕੇ ਰਹਿਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।ਇਸ ਖਾਸ ਮੌਕੇ ਤੇ ਲੋਕ ਇਕ ਦੂਜੇ ਨੂੰ ਵਧਾਈ ਦੇ ਰਹੇ ਹਨ। ਇਸ ਖਾਸ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕਈ ਦੂਜੇ ਵੱਡੇ ਆਗੂਆਂ ਨੇ ਵੀ ਲੋਕਾਂ ਨੂੰ ਈਦ ਦੀ ਵਧਾਈ ਦਿੱਤੀ ਹੈ। ਈਦ ਮੌਕੇ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਮਠਿਆਈਆਂ ਦਾ ਆਦਾਨ ਪ੍ਰਦਾਨ ਕੀਤਾ ਗਿਆ। Eid ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਮੌਕਿਆਂ ਤੇ ਭਾਰਤ ਪਾਕਿਸਤਾਨ ਦੇ ਜਵਾਨ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਦੇ ਆ ਰਹੇ ਹਨ ਅਤੇ ਅੱਜ ਵੀ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਅਟਾਰੀ ਵਾਘਾ ਸਰਹਦ ਦੀ ਜੀਰੋ ਲਾਈਨ ਤੇ ਪਾਕਿਸਤਾਨੀ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰ ਈਦ ਮੌਕੇ ਇਕ ਦੂਜੇ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ ਗਈਆਂ। EID 1 PM ਪ੍ਰਧਾਨ ਮੰਤਰੀ ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੱਤਾ ਕਿ ਈਦ-ਉਲ-ਫਿਤਰ ਦੀਆਂ ਹਾਰਦਿਕ ਵਧਾਈਆਂ। ਤੁਹਾਨੂੰ ਸਭ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਦਾ ਆਸ਼ੀਰਵਾਦ ਮਿਲੇ।

      ਰਾਹੁਲ ਗਾਂਧੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲਿਖਿਆ, ਈਦ ਮੁਬਾਰਕ! ਇਹ ਪਵਿੱਤਰ ਤਿਉਹਾਰ ਪਿਆਰ ਦੀ ਭਾਵਨਾ ਪੈਦਾ ਕਰੇ, ਅਤੇ ਸਾਨੂੰ ਸਾਰਿਆਂ ਨੂੰ ਭਾਈਚਾਰੇ ਅਤੇ ਸਦਭਾਵਨਾ ਦੇ ਬੰਧਨ ਵਿੱਚ ਬੰਨ੍ਹੇ। ਰੱਖਿਆ ਮੰਤਰੀ ਰਾਜਨਾਥ ਸਿੰਘ ਲੋਕਾਂ ਨੂੰ ਵਧਾਈ ਦਿੰਦੇ ਹੋਏ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਲਿਖਿਆ ਹੈ, ਈਦ-ਉਲ-ਫਿਤਰ ਦੇ ਖਾਸ ਮੌਕੇ 'ਤੇ ਤੁਹਾਨੂੰ ਵਧਾਈ। ਇਹ ਤਿਉਹਾਰ ਹਰ ਪਾਸੇ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਈਦ ਮੁਬਾਰਕ! CM ਭਗਵੰਤ ਮਾਨ ਭਾਈਚਾਰਾ ਅਤੇ ਏਕਤਾ ਦੀ ਮਿਸਾਲ ਤਿਉਹਾਰ 'ਈਦ-ਉੱਲ-ਫ਼ਿਤਰ' ਦੀਆਂ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਦੁਆ ਕਰਦੇ ਹਾਂ ਕਿ ਪੰਜਾਬ ਦਾ ਭਾਈਚਾਰਕ ਮਾਹੌਲ ਇਸੇ ਤਰ੍ਹਾਂ ਖੁਸ਼ਗਵਾਰ ਬਣਿਆ ਰਹੇ ਤੇ ਇਹ ਤਿਉਹਾਰ ਸਭ ਦੇ ਜੀਵਨ ਵਿੱਚ ਖ਼ੁਸ਼ਹਾਲੀ ਅਤੇ ਤਰੱਕੀਆਂ ਲੈ ਕੇ ਆਵੇ। ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਲਿਖਿਆ ਹੈ, ਤੁਹਾਨੂੰ ਸਾਰਿਆਂ ਨੂੰ ਈਦ-ਉਲ-ਫਿਤਰ ਦੀਆਂ ਬਹੁਤ-ਬਹੁਤ ਵਧਾਈਆਂ। ਆਪਸੀ ਪਿਆਰ ਅਤੇ ਭਾਈਚਾਰੇ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। -PTC News

Top News view more...

Latest News view more...

PTC NETWORK